ਲੜਕੀਆਂ ਵੀ ਖੁੱਲ੍ਹੇ ਆਕਾਸ਼ ਹੇਠ ਵਿਚਰਨਾ ਚਾਹੁੰਦੀਆਂ   | ਭਾਸ਼ਾ ਵਿਭਾਗ ਦੀ ਪ੍ਰਾਪਤੀ(?), ਖੋਜ ਪੱਤਰ (Thesis) ਨੂੰ ਫੂਕਿਆ   | ਬੀਜੇਪੀ ਵਿਧਾਇਕ, ਦੋ ਸਾਬਕਾ ਐਮ ਪੀਜ਼ ਸਮੇਤ 14 ਨੂੰ 10 ਸਾਲ ਦੀ ਸਜ਼ਾ   | ਕਈ ਦੁਕਾਨਾਂ 'ਤੇ ਹੁਣ ਜੂਨ 1984 ਸਬੰਧਿਤ ਸਮਾਨ ਹੀ ਵਿਕੇਗਾ ਦੋ ਹਫਤਿਆਂ ਲਈ   | ਭਾਜਪਾ ਸਿੱਖ ਬੰਦੀਆਂ ਦੀ ਰਿਹਾਈ ਦੇ ਹੱਕ `ਚ ਨਹੀਂ: ਅਮਿਤ ਸ਼ਾਹ   | ਈਡੀ ਨੇ ਰਾਜਾ ਤੇ ਸੁੱਖਾ ਨੂੰ ਪੁੱਛਗਿੱਛ ਲਈ ਰਿਮਾਂਡ `ਤੇ ਲਿਆਂਦਾ   | ਕੈਨੇਡਾ ਦੇ ਐਮਐਲਏ ਪੀਟਰ ਸੰਧੂ ਅਤੇ ਪਰਿਵਾਰ ਨੂੰ ਧਮਕੀ !   |
Punjabi News Online RSS

 
ਮੁੱਖ ਖ਼ਬਰਾਂ

 • ਹਾਈ ਕੋਰਟ ਵੱਲੋਂ ਖਹਿਰਾ ਨੂੰ ਵੱਡਾ ਝਟਕਾ

 • ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਆਮ ਆਦਮੀ ਪਾਰਟੀ ਦੇ ਲੀਡਰ ਤੇ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਸੁਖਪਾਲ ਸਿੰਘ ਖਹਿਰਾ ਨੂੰ ਵੱਡਾ ਝਟਕਾ ਦਿੰਦਿਆਂ ਖਹਿਰਾ ਵੱਲੋਂ ਦਾਇਰ ਕੀਤੀ ਗਈ ਪਟੀਸ਼ਨ ਨੂੰ ਰੱਦ ਕਰ ਦਿੱਤਾ ਹੈ ਤੇ ਕਿਹਾ ਹੈ ਕਿ ਇਸ ਬਾਰੇ ਫ਼ਾਜ਼ਿਲਕਾ ਜ਼ਿਲ੍ਹਾ ਅਦਾਲਤ ਹੀ ਫੈਸਲਾ ਕਰੇ।
  ਖਹਿਰਾ ਵੱਲੋਂ ਫ਼ਾਜ਼ਿਲਕਾ ਅਦਾਲਤ ਵੱਲੋਂ ਉਨ੍ਹਾਂ ਵਿਰੁੱਧ ਜਾਰੀ ਕੀਤੇ ਸੰਮਨਾਂ ਨੂੰ ਹਾਈਕੋਰਟ ਵਿੱਚ ਚੁਣੌਤੀ ਦਿੱਤੀ ਗਈ ਸੀ। ਅਦਾਲਤ ਵੱਲੋਂ ਜਾਰੀ ਗ਼ੈਰ-ਜ਼ਮਾਨਤੀ ਵਾਰੰਟ ਨੂੰ ਹਾਈਕੋਰਟ ਨੇ ਪਹਿਲਾਂ ਹੀ ਰੱਦ ਕਰ ਦਿੱਤਾ ਸੀ। ਫਿਲਹਾਲ ਮਾਮਲਾ ਫ਼ਾਜ਼ਿਲਕਾ ਅਦਾਲਤ ਵਿੱਚ ਸੁਣਵਾਈ ਅਧੀਨ ਜਾਰੀ ਰਹੇਗਾ।

  Related Stories
    
  Go to TOP Top
  0 Comment(s)   Give Comment Comments   


  Name * : Name is Must. Minimum 4 characters.
  E-mail * : Email Id is Must .Invalid format.
  Your Comment : A value is required.
      |
 • ਸ੍ਰੋਮਣੀ ਕਮੇਟੀ ਦੇ 22 ਮੈਂਬਰਾਂ ਵੱਲੋਂ ਨਵਾਂ ਪੰਥਕ ਫਰੰਟ ਕਾਇਮ

 • ਸ੍ਰੀ ਅਕਾਲ ਤਖਤ ਸਾਹਿਬ ਦੇ ਜੱਥੇਦਾਰ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬੇਅਦਬੀ ਕਾਂਡ ਦੀ ਕੋਈ ਪੜਤਾਲ ਨਾ ਕਰਵਾਏ ਜਾਣ ਅਤੇ ਹੋਰ ਪੰਥਕ ਸੰਸਥਾਵਾਂ ਦੀ ਭੂਮਿਕਾ ਤੋਂ ਨਿਰਾਸ਼ ਹੋਏ ਆਗੂਆਂ ਨੇ ਪੰਥਕ ਮੁੱਦਿਆਂ ‘ਤੇ ਲੜਾਈ ਲੜਨ ਲਈ  ਪੰਥਕ ਫਰੰਟ ਦੀ ਸਥਾਪਨਾ ਕੀਤੀ ਹੈ। ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ , ਨੌਵੀ ਪਾਤਸ਼ਾਹੀ ਵਿਖੇ ਸ਼੍ਰੋਮਣੀ ਕਮੇਟੀ ਦੇ ਮੌਜੂਦਾ 22 ਮੈਂਬਰਾਂ ਅਤੇ ਸਾਬਕਾ ਮੈਂਬਰਾ ਦੀ ਹੋਈ ਮੀਟਿੰਗ ਵਿੱਚ ਪੰਥਕ ਫਰੰਟ ਬਣਾਉਣ ਦਾ ਫੈਸਲਾ ਕੀਤਾ ਗਿਆ ਤੇ ਇਸ ਦੇ ਬਾਨੀ ਕਨਵੀਨਰ ਜੱਥੇਦਾਰ ਸੁਖਦੇਵ ਸਿੰਘ ਭੌਰ ਨੂੰ ਬਣਾਇਆ ਗਿਆ। ਮੀਟਿੰਗ ਵਿੱਚ ਸ਼੍ਰੋਮਣੀ ਕਮੇਟੀ ਦੇ ਬਹੁਤੇ ਉਹ ਮੈਂਬਰ ਸਨ ਜਿਹੜੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਟਿਕਟ ‘ਤੇ ਚੋਣ ਜਿੱਤੇ ਸਨ।
  ਸ਼੍ਰੋਮਣੀ ਕਮੇਟੀ ਦੀ ਪ੍ਰਧਾਨਗੀ ਲਈ 29 ਨਵੰਬਰ ਨੂੰ ਹੋਣ ਵਾਲੀ ਚੋਣ ਲੜਨ ਦਾ ਫੈਸਲਾ ਕਰਨ ਲਈ ਇੱਕ 7 ਮੈਂਬਰੀ ਕਮੇਟੀ ਵੀ ਬਣਾਈ ਗਈ ਹੈ , ਜਿਸ ਵਿੱਚ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਮਰਹੂਮ ਜੱਥੇਦਾਰ ਗੁਰਚਰਨ ਸਿੰਘ ਟੌਹੜਾ ਦੀ ਧੀ ਕੁਲਦੀਪ ਕੌਰ ਟੌਹੜਾ ਨੂੰ ਵੀ ਸ਼ਾਮਿਲ ਕੀਤਾ ਗਿਆ ਹੈ , ਜਿਹੜੇ ਅੱਜ ਦੀ ਮੀਟਿੰਗ ਵਿੱਚ ਵੀ ਹਾਜ਼ਰ ਸਨ। ਪ੍ਰਧਾਨਗੀ ਦੀ ਚੋਣ ਲੜਨ ਦਾ ਫੈਸਲਾ ਕਰਨ ਤੋਂ ਪਹਿਲਾ ਪੰਥਕ ਫਰੰਟ ਦੇ ਨਵੇਂ ਥਾਪੇ ਗਏ ਕਨਵੀਨਰ ਜੱਥੇਦਾਰ ਸੁਖਦੇਵ ਸਿੰਘ ਭੋਰ ਨੇ ਕਿਹਾ ਕਿ ਜੱਥੇਬੰਦੀ ਧਾਰਮਿਕ ਸ਼ਖਸ਼ੀਅਤਾਂ ਕੋਲ ਜਾਵੇਗੀ ਅਤੇ ਨਾਲ ਹੀ ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਤੱਕ ਪਹੁੰਚ ਕਰੇਗੀ ਕਿ ਉਹ ਪੰਥਕ ਮਾਣ ਮਰਯਾਦਾ ਨੂੰ ਕਾਇਮ ਰੱਖਣ ਲਈ ਉਨਾ ਦਾ ਸਾਥ ਦੇਣ।  ਉਨ੍ਹਾਂ ਕਿਹਾ ਪੰਥਕ ਫਰੰਟ ਕਿਸੇ ਵੀ ਸਿਆਸੀ ਸਰਗਰਮੀ ਤੋਂ ਦੂਰ ਰਹਿੰਦਿਆਂ ਨਿਰੋਲ ਪੰਥਕ ਮੁੱਦਿਆਂ ਅਤੇ ਪੰਥਕ ਸੰਸਥਾਵਾਂ ਦਾ ਵਕਾਰ ਬਹਾਲ ਕਰਵਾਉਣ ਦੀ ਲੜਾਈ ਲੜੇਗਾ ਤੇ ਇਕ ਚੌਕੀਦਾਰ ਵਜੋਂ ਕੰਮ ਕਰੇਗਾ।
   

  Related Stories
    
  Go to TOP Top
  0 Comment(s)   Give Comment Comments   


  Name * : Name is Must. Minimum 4 characters.
  E-mail * : Email Id is Must .Invalid format.
  Your Comment : A value is required.
      |
 • ਰਾਜਪੂਤਾਂ ਵੱਲੋਂ ਦੀਪਿਕਾ ਪਾਦੂਕੋਨ ਦਾ ਨੱਕ ਵੱਢਣ ਦੀ ਧਮਕੀ

 • ਮੁੰਬਈ ਪੁਲੀਸ ਨੇ ਰਾਜਪੂਤ ਕਰਨੀ ਸੈਨਾ ਵੱਲੋਂ ਨੱਕ ਵੱਢਣ ਦੀ ਦਿੱਤੀ ਧਮਕੀ ਮਗਰੋਂ ਅਦਾਕਾਰਾ ਦੀਪਿਕਾ ਪਾਦੂਕੋਨ ਦੀ ਸੁਰੱਖਿਆ ਵਧਾ ਦਿੱਤੀ। ਫਿਲਮ ਦੇ ਨਿਰਦੇਸ਼ਕ ਸੰਜੇ ਲੀਲਾ ਭੰਸਾਲੀ ਨੂੰ ਪਹਿਲਾਂ ਹੀ ਸੁਰੱਖਿਆ ਦਿੱਤੀ ਜਾ ਚੁੱਕੀ ਹੈ। ਕਰਨਾਟਕ ਸਰਕਾਰ ਨੇ ਕਿਹਾ ਹੈ ਕਿ ਫਿਲਮ ਦੀ ਰਿਲੀਜ਼ ਮੌਕੇ ਸਿਨਮਾਘਰਾਂ ਨੂੰ ਪੂਰੀ ਸੁਰੱਖਿਆ ਦਿੱਤੀ ਜਾਵੇਗੀ।  ਕੇਂਦਰੀ ਮੰਤਰੀ ਉਮਾ ਭਾਰਤੀ ਨੇ ‘ਪਦਮਾਵਤੀ’ ਫਿਲਮ ਦੇ ਡਾਇਰੈਕਟਰ ਸੰਜੇ ਲੀਲਾ ਭੰਸਾਲੀ ’ਤੇ ਵਰ੍ਹਦਿਆਂ ਕਿਹਾ ਹੈ ਕਿ ਉਸ ਨੇ ਰਾਜਪੂਤ ਭਾਈਚਾਰੇ ਦੇ ਜਜ਼ਬਾਤਾਂ ਦਾ ਧਿਆਨ ਨਹੀਂ ਰੱਖਿਆ। ਮਹਾਰਾਸ਼ਟਰ ਨਵਨਿਰਮਾਣ ਸੈਨਾ (ਐਮਐਨਐਸ) ਨੇ ਕਿਹਾ ਹੈ ਕਿ ਵਿਵਾਦਤ ਫਿਲਮ ‘ਪਦਮਾਵਤੀ’ ਨੂੰ ਦੇਖਣ ਮਗਰੋਂ ਹੀ ਉਹ ਕੋਈ ਸਟੈਂਡ ਲੈਣਗੇ।

  Related Stories
    
  Go to TOP Top
  0 Comment(s)   Give Comment Comments   


  Name * : Name is Must. Minimum 4 characters.
  E-mail * : Email Id is Must .Invalid format.
  Your Comment : A value is required.
      |
 • ਪਟਿਆਲਾ ਧਮਾਕਾ : ਦੁਕਾਨ ਮਾਲਕ ਦੇ ਮੁੰਡੇ ਦੀ ਮੌਤ

 • ਪਟਿਆਲਾ ਦੇ ਸਨੌਰੀ ਅੱਡੇ ਵਿਚਲੀ ਮਿਰਚ ਮੰਡੀ ਵਿੱਚ ਸਰ੍ਹੋਂ ਦੇ ਤੇਲ ਸਟੋਰ ਵਿੱਚ ਧਮਾਕਾ ਹੋ ਗਿਆ। ਸਟੋਰ ਮਾਲਕ ਰਾਕੇਸ਼ ਕੁਮਾਰ ਦੇ ਪੁੱਤਰ ਰਜਤ ਕੁਮਾਰ ਦੀ ਮੌਤ ਹੋ ਗਈ। ਧਮਾਕਾ ਇੰਨਾ ਜ਼ਬਰਦਸਤ ਸੀ ਕਿ ਲਾਸ਼ ਕਰੀਬ ਪੰਜਾਹ ਗਜ਼ ਦੂਰ ਜਾ ਡਿੱਗੀ। ਧਮਾਕੇ ਕਾਰਨ ਸਟੋਰ ਸਮੇਤ ਆਸਪਾਸ ਦੀਆਂ ਤਿੰਨ ਦੁਕਾਨਾਂ ਮਲਬੇ ਦੇ ਢੇਰ ਵਿੱਚ ਤਬਦੀਲ ਹੋ ਗਈਆਂ। ਧਮਾਕੇ ਦੇ ਕਾਰਨ ਦੀ ਸਥਿਤੀ ਸਪੱਸ਼ਟ ਨਹੀਂ ਹੋ ਸਕੀ । ਇਸ ਸਟੋਰ ਵਿੱਚ ਤੇਲ ਸਟੋਰ ਕਰਨ ਸਮੇਤ ਬੋਤਲਾਂ ਵਿੱਚ ਵੀ ਤੇਲ ਭਰਿਆ ਜਾਂਦਾ ਸੀ।

  Related Stories
    
  Go to TOP Top
  0 Comment(s)   Give Comment Comments   


  Name * : Name is Must. Minimum 4 characters.
  E-mail * : Email Id is Must .Invalid format.
  Your Comment : A value is required.
      |
 • ਆਪਣੀ ਆਖਰੀ ਚੋਣ ਲੜਨ ਵਾਲੇ ਫੈਸਲੇ ਤੇ ਕੈਪਟਨ ਆਪਣਾ ਮਨ ਬਦਲਣਗੇ

 • ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਹਿਲੇ ਦਾਅਵੇ ਤੋਂ ਉਲਟ ਹੈ ਜਿਸ ’ਚ ਉਨ੍ਹਾਂ ਵਿਧਾਨ ਸਭਾ ਚੋਣਾਂ ਦੌਰਾਨ ਕਿਹਾ ਸੀ ਕਿ ਇਹ ਚੋਣਾਂ ਉਨ੍ਹਾਂ ਦੀਆਂ ਆਖਰੀ ਹਨ ਅਤੇ ਉਹ ਹੋਰ ਚੋਣਾਂ ਨਹੀਂ ਲੜਨਗੇ ਤੇ ਆਪਣਾ ਮਨ ਬਦਲਣ ਦੀ ਇੱਛਾ ਜਾਹਰ ਕੀਤੀ ਹੈ। ਉਨ੍ਹਾਂ ਕਿਹਾ ਹੈ ਕਿ ਸੂਬੇ ਦੀ ਭਲਾਈ ਲਈ ਲੰਬੀ ਸਿਆਸੀ ਪਾਰੀ ਖੇਡ ਸਕਦਾ ਹਾਂ।
  ਕੈਪਟਨ ਦੇ ਇਸ ਬਿਆਨ ਨਾਲ ਸੂਬੇ ਅਤੇ ਕਾਂਗਰਸ ਦੀ ਸਿਆਸਤ ’ਤੇ ਵੱਡਾ ਅਸਰ ਪਏਗਾ। ਪੱਤਰਕਾਰ ਨਾਲ ਵੀਰਵਾਰ ਨੂੰ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਜੇਕਰ ਸੂਬੇ ਨੂੰ ਲੀਹਾਂ ’ਤੇ ਲਿਆਉਣ ਦੀ ਲੋੜ ਪਈ ਤਾਂ ਉਹ ਇਕ ਵਾਰ ਫਿਰ ਸੂਬੇ ਦੀ ਕਮਾਨ ਸੰਭਾਲਣ ਲਈ ਤਿਆਰ ਰਹਿਣਗੇ। ‘ਮੇਰਾ ਕਾਰਜਕਾਲ ਜਦੋਂ ਮੁਕੇਗਾ ਤਾਂ ਮੈਂ 80ਵਿਆਂ ਦਾ ਢੁੱਕ ਜਾਵਾਂਗਾ। ਮੈਂ ਸੋਚਿਆ ਸੀ ਕਿ ਬਹੁਤ ਹੋ ਗਿਆ ਪਰ ਸੂਬੇ ਦੇ ਹਾਲਾਤ ਨੂੰ ਦੇਖਦਿਆਂ ਮੈਂ ਫ਼ੈਸਲਾ ਬਦਲ ਸਕਦਾ ਹਾਂ।’’ ਚੋਣਾਂ ਦੌਰਾਨ ਸੂਬੇ ਦੇ ਮਾੜੇ ਹਾਲਾਤ ਦਾ ਉਨ੍ਹਾਂ ਨੂੰ ਪਤਾ ਨਹੀਂ ਸੀ। ‘ਅਸੀਂ ਲੋਕਾਂ ਨੂੰ ਆਖ ਰਹੇ ਸੀ ਕਿ ਸੂਬੇ ਸਿਰ 1 30 ਲੱਖ ਕਰੋੜ ਦਾ ਕਰਜ਼ਾ ਹੈ ਪਰ ਇਹ 2 08 ਲੱਖ ਕਰੋੜ ਦਾ ਨਿਕਲਿਆ। ਵਿੱਤੀ ਘਾਟਾ 34 ਹਜ਼ਾਰ ਕਰੋੜ ਅਤੇ ਮਾਲੀਆ ਘਾਟਾ 13 ਹਜ਼ਾਰ ਕਰੋੜ ਰੁਪਏ ਦਾ ਹੈ।’ ਮੁੱਖ ਮੰਤਰੀ ਨੇ ਕਿਹਾ ਕਿ ਉਹ ਸੂਬੇ ਨੂੰ ਇਸ ਜ਼ਿੱਲਤ ’ਚੋਂ ਕੱਢ ਕੇ ਉਸ ਦੀ ਪੁਰਾਣੀ ਸ਼ਾਨ ਨੂੰ ਬਹਾਲ ਕਰਨ ਲਈ ਵਚਨਬੱਧ ਹਨ ।
   

  Related Stories
    
  Go to TOP Top
  0 Comment(s)   Give Comment Comments   


  Name * : Name is Must. Minimum 4 characters.
  E-mail * : Email Id is Must .Invalid format.
  Your Comment : A value is required.
      |
 • 700 ਸਾਲ ਪਹਿਲਾਂ ਵੀ ਹੋਈ ਸੀ ਨੋਟਬੰਦੀ

 • ਸਾਬਕਾ ਵਿੱਤ ਮੰਤਰੀ ਤੇ ਭਾਜਪਾ ਆਗੂ ਯਸ਼ਵੰਤ ਸਿਨਹਾ ਨੇ ਨੋਟਬੰਦੀ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖ਼ਿਲਾਫ਼ ਮੋਰਚਾ ਖੋਲ੍ਹਦਿਆਂ ਕਿਹਾ ਕਿ 14ਵੀਂ ਸਦੀ ਵਿੱਚ ਦਿੱਲੀ ਦੇ ਸੁਲਤਾਨ ਮੁਹੰਮਦ ਬਿਨ ਤੁਗ਼ਲਕ ਨੇ ਵੀ ਸੱਤ ਸਦੀਆਂ ਪਹਿਲਾਂ ਨੋਟਬੰਦੀ ਲਾਗੂ ਕੀਤੀ ਸੀ। ਮੋਦੀ ਦੀ ਆਲੋਚਨਾ ਕਰਦਿਆਂ ਸਿਨਹਾ ਨੇ ਕਿਹਾ ਕਿ ਅਜਿਹੇ ਤੁਗ਼ਲਕੀ ਫ਼ੈਸਲਿਆਂ ਨਾਲ ਅਰਥਚਾਰੇ ਨੂੰ ਲਗਪਗ 3.75 ਲੱਖ ਕਰੋੜ ਰੁਪਏ ਦਾ ਨੁਕਸਾਨ ਪੁੱਜਾ ਹੈ। ਸਿਨਹਾ ਨੇ ਕਿਹਾ,‘ਕਈ ਅਜਿਹੇ ਸ਼ਹਿਨਸ਼ਾਹ ਹੋਏ ਹਨ, ਜਿਨ੍ਹਾਂ ਆਪਣੀ ਮੁੱਦਰਾ ਤੇ ਸਿੱਕੇ ਚਲਾਏ। ਇਨ੍ਹਾਂ ’ਚੋਂ ਕੁਝ ਨੇ ਨਵੀਂ ਕਰੰਸੀ ਦੇ ਨਾਲ ਪਿਛਲੀ ਕਰੰਸੀ ਨੂੰ ਵੀ ਚਲਨ ’ਚ ਰੱਖਿਆ। ਪਰ ਸੱਤ ਸੌ ਸਾਲ ਪਹਿਲਾਂ ਹੋਏ ਸ਼ਹਿਨਸ਼ਾਹ-ਮੁਹੰਮਦ ਬਿਨ ਤੁਗ਼ਲਕ ਨੇ ਆਪਣੀ ਮੁੱਦਰਾ ਜਾਰੀ ਕਰਦਿਆਂ ਪਿਛਲੀ ਨੂੰ ਬੰਦ ਕਰ ਦਿੱਤਾ। ਲਿਹਾਜ਼ਾ ਅਸੀਂ ਕਹਿ ਸਕਦੇ ਹਾਂ ਕਿ ਨੋਟਬੰਦੀ ਤਾਂ ਸੱਤ ਸੌ ਸਾਲ ਪਹਿਲਾਂ ਹੋ ਗਈ ਸੀ।

  Related Stories
    
  Go to TOP Top
  0 Comment(s)   Give Comment Comments   


  Name * : Name is Must. Minimum 4 characters.
  E-mail * : Email Id is Must .Invalid format.
  Your Comment : A value is required.
      |
 • ਮੁੜ ਸ਼ੁਰੂ ਹੋਵੇਗਾ ਧਰਮ ਯੁੱਧ ਮੋਰਚਾ - (ਪੜ੍ਹੋ ਪੂਰੀ ਖ਼ਬਰ)

 • 1973 ਵਿੱਚ ਪਾਸ ਕੀਤੇ ਸ੍ਰੀ ਆਨੰਦਪੁਰ ਸਾਹਿਬ ਦੇ ਮਤੇ ਨੂੰ ਲਾਗੂ ਕਰਵਾਉਣ ਲਈ ਧਰਮ ਯੁੱਧ ਮੋਰਚੇ ਨੂੰ ਯੂਨਾਈਟਿਡ ਅਕਾਲੀ ਦਲ ਨੇ ਮੁੜ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ, ਜਿਸ ਤਹਿਤ 4 ਫਰਵਰੀ 2018 ਨੂੰ  ਅੰਮ੍ਰਿਤਸਰ ਵਿੱਚ ‘ਧਰਮ ਯੁੱਧ ਕਾਨਫਰੰਸ’ ਕਰ ਕੇ ਮੋਰਚਾ ਸ਼ੁਰੂ ਕੀਤਾ ਜਾਵੇਗਾ। ਯੂਨਾਈਟਿਡ ਅਕਾਲੀ ਦਲ ਦੇ ਪ੍ਰਧਾਨ ਭਾਈ ਮੋਹਕਮ ਸਿੰਘ, ਸਕੱਤਰ ਜਨਰਲ ਭਾਈ ਗੁਰਦੀਪ ਸਿੰਘ ਬਠਿੰਡਾ ਅਤੇ ਸੀਨੀਅਰ ਮੀਤ ਪ੍ਰਧਾਨ ਗੁਰਨਾਮ ਸਿੰਘ ਸਿੱਧੂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਆਨੰਦਪੁਰ ਸਾਹਿਬ ਦੇ ਮਤੇ ਨੂੰ ਭੁਲਾ ਕੇ ਸਿੱਖ ਕੌਮ ਦਾ ਭਾਰੀ ਨੁਕਸਾਨ ਕੀਤਾ ਹੈ। ਉਨ੍ਹਾਂ ਕਿਹਾ ਕਿ 4 ਅਗਸਤ 1982 ਨੂੰ ਸ਼ੁਰੂ ਹੋਏ ਧਰਮ ਯੁੱਧ ਮੋਰਚੇ ਤਹਿਤ ਅਕਾਲੀ ਦਲ ਵੱਲੋਂ ਪ੍ਰਕਾਸ਼ ਸਿੰਘ ਬਾਦਲ ਨੇ ਪਹਿਲੇ ਜਥੇ ਦੀ ਅਗਵਾਈ ਕਰ ਕੇ ਗ੍ਰਿਫ਼ਤਾਰੀ ਦਿੱਤੀ ਸੀ। ਇਸ ਤੋਂ ਬਾਅਦ ਅਕਾਲੀ ਦਲ ਨੇ ਕਥਿਤ ਤੌਰ ’ਤੇ ਕੁਰਸੀਆਂ ਖਾਤਰ ਸਿੱਖ ਕੌਮ ਦੇ ਸੰਘਰਸ਼ ਨੂੰ ਪਿੱਠ ਦਿਖਾ ਕੇ ਆਨੰਦਪੁਰ ਸਾਹਿਬ ਦੇ ਮਤੇ ਨੂੰ ਵੀ ਭੁਲਾ ਦਿੱਤਾ। 26 ਜਨਵਰੀ 1986 ਨੂੰ ਹੋਏ ਸਰਬੱਤ ਖ਼ਾਲਸਾ ਨੇ ਵੀ ਇਸ ਮਤੇ ਲਈ ਸੰਘਰਸ਼ ਕਰਨ ਦਾ ਅਹਿਦ ਲਿਆ ਸੀ। ਉਨ੍ਹਾਂ ਸਪੱਸ਼ਟ ਕੀਤਾ ਕਿ ਜਿਹੜੀਆਂ ਜਥੇਬੰਦੀਆਂ ਖ਼ਾਲਿਸਤਾਨ ਦੀ ਮੰਗ ਕਰਦੀਆਂ ਹਨ, ਉਨ੍ਹਾਂ ਸਬੰਧੀ ਯੂਨਾਈਟਿਡ ਅਕਾਲੀ ਦਲ ਨੂੰ ਕੋਈ ਇਤਰਾਜ਼ ਨਹੀਂ ਹੈ ਪਰ ਉਨ੍ਹਾਂ ਦੀ ਪਾਰਟੀ ਦਾ ਏਜੰਡਾ ਕੇਵਲ ਸ੍ਰੀ ਆਨੰਦਪੁਰ ਸਾਹਿਬ ਦੇ ਮਤੇ ਨੂੰ ਲਾਗੂ ਕਰਵਾਉਣਾ ਹੈ।

  Related Stories
    
  Go to TOP Top
  0 Comment(s)   Give Comment Comments   


  Name * : Name is Must. Minimum 4 characters.
  E-mail * : Email Id is Must .Invalid format.
  Your Comment : A value is required.
      |
 • ਅਮਰੀਕਾ ਵਿੱਚ ਫਿਰ ਤੋਂ ਹੋਵੇਗਾ ਕੈਪਟਨ ਸਮੇਤ ਦੂਜੇ ਕਾਂਗਰਸੀ ਲੀਡਰਾਂ ਦਾ ਵਿਰੋਧ

 • ਅਮਰੀਕਾ ਦੇ ਗੁਰਦੁਆਰਿਆਂ ਦੀਆਂ ਪ੍ਰਬੰਧਕ ਕਮੇਟੀਆਂ ਅਤੇ ਸਿੱਖ ਜਥੇਬੰਦੀਆਂ ਵੱਲੋਂ ਬਣਾਈ ਸਿੱਖ ਕੋਆਰਡੀਨੇਸ਼ਨ ਕਮੇਟੀ ਈਸਟ ਕੋਸਟ (ਯੂਐੱਸਏ) ਦੇ ਆਗੂਆਂ ਨੇ ਅਮਰੀਕਾ ਵਿੱਚ ਮੀਟਿੰਗ ਕਰਕੇ ਪੰਜਾਬ ਪੁਲੀਸ ਵੱਲੋਂ ਚੋਣਵੇਂ ਕਤਲਾਂ ਦੇ ਮਾਮਲਿਆਂ ਵਿੱਚ ਪਰਵਾਸੀ ਭਾਰਤੀਆਂ ਨੂੰ ਨਾਮਜ਼ਦ ਕਰਨ ਦੇ ਮੁੱਦੇ ’ਤੇ ਅਮਰੀਕਾ ਦੇ ਸਿੱਖਾਂ ਨੇ ਕੈਪਟਨ ਸਰਕਾਰ ਖਿਲਾਫ਼ ਤਿੱਖੀ ਪ੍ਰਤੀਕਿਰਿਆ ਪ੍ਰਗਟਾਈ ਹੈ। ਮੀਟਿੰਗ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਮੰਤਰੀਆਂ, ਵਿਧਾਇਕਾਂ ਤੇ ਕਾਂਗਰਸ ਦੇ ਪ੍ਰਮੁੱਖ ਆਗੂਆਂ ਦਾ ਵਿਦੇਸ਼ਾਂ ਵਿੱਚ ਘਿਰਾਓ ਕਰਨ ਦਾ ਐਲਾਨ ਕੀਤਾ ਹੈ ਅਤੇ ਕਿਹਾ ਹੈ ਕਿ ਇਨ੍ਹਾਂ ਕਾਂਗਰਸੀਆਂ ਨੂੰ ਵਿਦੇਸ਼ਾਂ ਦੀ ਸਖ਼ਤ ਕਾਨੂੰਨੀ ਪ੍ਰਕਿਰਿਆ ਵਿੱਚੋਂ ਲੰਘਣਾ ਪਵੇਗਾ। ਕੋਆਰਡੀਨੇਸ਼ਨ ਕਮੇਟੀ ਦੇ ਆਗੂਆਂ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ, ਪੰਜਾਬ ਦੇ ਮੰਤਰੀ, ਵਿਧਾਇਕ ਜਾਂ ਕੋਈ ਵੱਡਾ ਕਾਂਗਰਸੀ ਆਗੂ ਜੇਕਰ ਵਿਦੇਸ਼ਾਂ ਦੀ ਧਰਤੀ ’ਤੇ ਪੈਰ ਰੱਖਦਾ ਹੈ ਤਾਂ ਉਸ ਦਾ ਘਿਰਾਓ ਕਰਕੇ ਉਸ ਨੂੰ ਵਿਦੇਸ਼ਾਂ ਵਿੱਚੋਂ ਭਜਾਇਆ ਜਾਵੇਗਾ।
  ਕਮੇਟੀ ਦੇ ਆਗੂਆਂ ਨੇ ਕਿਹਾ ਕਿ ਅਮਰੀਕਾ ਦੇ ਸਿੱਖਾਂ ਨੇ ਹੰਗਾਮੀ ਮੀਟਿੰਗ ਕਰਕੇ ਇਹ ਫ਼ੈਸਲਾ ਇਸ ਲਈ ਕੀਤਾ ਕਿਉਂਕਿ ਪੰਜਾਬ ਵਿੱਚ ਮੁੜ 1984 ਸਿੱਖ ਕਤਲੇਆਮ ਵਾਂਗ ਹੁਣ ਵੀ ਸਿੱਖਾਂ ਨੂੰ ਝੂਠੇ ਕੇਸਾਂ ਵਿੱਚ ਜੇਲ੍ਹਾਂ ਵਿੱਚ ਡੱਕਿਆ ਜਾ ਰਿਹਾ ਹੈ।
  ਉਨ੍ਹਾਂ ਕਿਹਾ ਕਿ ਪੰਜਾਬ ’ਚ ਸਿਆਸੀ ਕਤਲਾਂ ਦੇ ਦੋਸ਼ ’ਚ ਫੜੇ ਗਏ, ਇੰਗਲੈਂਡ ਤੋਂ ਪੰਜਾਬ ਵਿਆਹ ਕਰਵਾਉਣ ਗਏ ਜੰਡਿਆਲਾ ਦੇ ਬਰਤਾਨਵੀ ਨੌਜਵਾਨ ਜਗਤਾਰ ਸਿੰਘ ਜੌਹਲ ਨੂੰ ਨਾ ਤਾਂ ਅਦਾਲਤ ’ਚ ਵਕੀਲ ਲਿਜਾਣ ਦਿੱਤਾ ਗਿਆ ਅਤੇ ਨਾ ਹੀ ਬਰਤਾਨਵੀ ਅੰਬੈਸੀ ਦੇ ਅਧਿਕਾਰੀਆਂ ਨੂੰ ਮਿਲਣ ਦਿੱਤਾ ਗਿਆ, ਫੇਰ ਇਨਸਾਫ਼ ਦੀ ਕੀ ਆਸ ਰੱਖੀ ਜਾ ਸਕਦੀ ਹੈ।
   

  Related Stories
    
  Go to TOP Top
  0 Comment(s)   Give Comment Comments   


  Name * : Name is Must. Minimum 4 characters.
  E-mail * : Email Id is Must .Invalid format.
  Your Comment : A value is required.
      |
 • ਹੁਣ ਹਿੰਦੀ ਵਾਲੇ ਸਾਈਨ ਬੋਰਡਾਂ ਦੀ ਮੰਗ ਕਰੇਗੀ ਬੀਜੇਪੀ - (ਪੜ੍ਹੋ ਪੂਰੀ ਖ਼ਬਰ)

 • ਬਠਿੰਡਾ-ਅੰਮ੍ਰਿਤਸਰ ਸੜਕ ਦੇ ਸਾਈਨ ਬੋਰਡਾਂ ਤੋਂ ਹਿੰਦੀ ਭਾਸ਼ਾ ਨੂੰ ਹਟਾਉਣ ਤੋਂ ਹੁਣ ਬੀਜੇਪੀ ਔਖੀ ਹੋ ਗਈ ਹੈ। ਪੰਜਾਬ ਬੀਜੇਪੀ ਦੇ ਪ੍ਰਧਾਨ ਅਤੇ ਕੇਂਦਰੀ ਰਾਜ ਮੰਤਰੀ ਵਿਜੇ ਸਾਂਪਲਾ ਨੇ ਇਸ ਦਾ ਸਖ਼ਤ ਨੋਟਿਸ ਲੈਦਿਆਂ ਮਾਮਲਾ ਕੇਂਦਰੀ ਮੰਤਰਾਲੇ ਕੋਲ ਉਠਾਉਣ ਦੀ ਗੱਲ ਆਖੀ ਹੈ।
  ਲੋਕ ਨਿਰਮਾਣ ਵਿਭਾਗ ਪੰਜਾਬ ਨੇ ਕੌਮੀ ਮਾਰਗ ਦੇ ਸਾਈਨ ਬੋਰਡ ਹੁਣ ਪੰਜਾਬੀ ਅਤੇ ਅੰਗਰੇਜ਼ੀ ਭਾਸ਼ਾ ’ਚ ਲਿਖਣ ਦੀ ਹਦਾਇਤ ਕੀਤੀ ਹੈ ਜਦਕਿ ਹਿੰਦੀ ਭਾਸ਼ਾ ਨੂੰ ਬੋਰਡਾਂ ਤੋਂ ਹਟਾਉਣ ਦਾ ਫ਼ੈਸਲਾ ਕੀਤਾ ਹੈ। ਪਹਿਲਾਂ ਬੋਰਡਾਂ ਤੋਂ ਪੰਜਾਬੀ ਨੂੰ ਤੀਜੇ ਨੰਬਰ ’ਤੇ ਰੱਖਣ ਤੋਂ ਵਿਵਾਦ ਹੋਇਆ ਸੀ ਤੇ ਹੁਣ ਹਿੰਦੀ ਭਾਸ਼ਾ ਨੂੰ ਗਾਇਬ ਕਰਨ ਦਾ ਮਸਲਾ ਉਠਿਆ ਹੈ। ਕੇਂਦਰੀ ਰਾਜ ਮੰਤਰੀ ਤੇ ਪੰਜਾਬ ਭਾਜਪਾ ਪ੍ਰਧਾਨ ਵਿਜੇ ਸਾਂਪਲਾ ਨੇ ਆਖਿਆ ਕਿ ਸਾਈਨ ਬੋਰਡਾਂ ’ਤੇ ਪੰਜਾਬੀ ਭਾਸ਼ਾ ਨੂੰ ਸਭ ਤੋਂ ਉਪਰ ਥਾਂ ਮਿਲਣੀ ਚਾਹੀਦੀ ਹੈ ਅਤੇ ਪੰਜਾਬੀ ਨੂੰ ਪੂਰਾ ਬਣਦਾ ਮਾਣ ਸਤਿਕਾਰ ਮਿਲਣਾ ਚਾਹੀਦਾ ਹੈ, ਪਰ ਕੌਮੀ ਭਾਸ਼ਾ ਹਿੰਦੀ ਨੂੰ ਨਜ਼ਰਅੰਦਾਜ਼ ਕੀਤੇ ਜਾਣਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
   

  Related Stories
    
  Go to TOP Top
  0 Comment(s)   Give Comment Comments   


  Name * : Name is Must. Minimum 4 characters.
  E-mail * : Email Id is Must .Invalid format.
  Your Comment : A value is required.
      |
 • ਅਮਰੀਕਾ ‘ਚ ਗੁਰਸਿੱਖ ਮੁੰਡੇ ਦਾ ਕਤਲ

 • ਅਮਰੀਕਾ ਦੇ ਸ਼ਹਿਰ ਮਡੇਰਾ 'ਚ ਗੈਸ ਸਟੇਸ਼ਨ 'ਤੇ ਸੋਮਵਾਰ ਰਾਤ ਨੂੰ ਲੁੱਟਮਾਰ ਦੌਰਾਨ ਪੰਜਾਬੀ ਗੁਰਸਿੱਖ ਮੁੰਡੇ ਦੀ ਮੌਤ ਹੋ ਗਈ ਹੈ। ਮਾਰੇ ਗਏ ਨੌਜਵਾਨ ਦੀ ਪਛਾਣ ਧਰਮਪ੍ਰੀਤ ਸਿੰਘ ਜੱਸੜ (21) ਪਿੰਡ ਖੋਤੜ ਨੇੜੇ ਫਗਵਾੜਾ ਵਜੋਂ ਹੋਈ ਹੈ। ਧਰਮਪ੍ਰੀਤ ਪੜ੍ਹਾਈ ਕਰਨ ਲਈ ਦੋ ਸਾਲ ਪਹਿਲਾਂ ਫਰਿਜ਼ਨੋ ਸਟੇਟ ਯੂਨੀਵਰਸਿਟੀ ਵਿੱਚ ਗਿਆ ਸੀ
  ਲੁਟੇਰਿਆਂ ਨੇ ਨਗਦੀ ਅਤੇ ਸਿਗਰਟਾਂ ਦੇ ਕਾਰਟੂਨ ਚੋਰੀ ਕੀਤੇ ਤੇ ਚਾਰ ਗੋਲੀਆਂ ਚਲਾਈਆਂ, ਗੋਲੀ ਧਰਮਪ੍ਰੀਤ ਦੇ ਮੱਥੇ ਵਿੱਚ ਲੱਗੀ ਤੇ ਉਸ ਦੀ ਘਟਨਾ ਵਾਲੀ ਥਾਂ 'ਤੇ ਹੀ ਮੌਤ ਹੋ ਗਈ।
   

  Related Stories
    
  Go to TOP Top
  0 Comment(s)   Give Comment Comments   


  Name * : Name is Must. Minimum 4 characters.
  E-mail * : Email Id is Must .Invalid format.
  Your Comment : A value is required.
      |

  Old Newsਪਿਛਲੇ ਅੰਕ ਦੇਖੋ     << First    << 1 [2] 3 4 5  >>    Last >>
 • ਮਾਂ-ਬੋਲੀ ਸਤਿਕਾਰ ਸਮਾਗਮ ਵਲੋਂ ਜਾਰੀ ਕੀਤਾ ਗਿਆ ਐਲਾਨਨਾਮਾ
 • ਪੱਤਰਕਾਰਾਂ ਉੱਤੇ ਆਰਥਿਕ ਦਬਾਅ ਬਾਰੇ
 • ਰੇਡੀਓ ਚੰਨ ਪ੍ਰਦੇਸੀ ਵੱਲੋ ਕਰਵਾਇਆ ਪ੍ਰੋਗਰਾਮ ‘ਅਵਾਜ਼ਾਂ ਪੰਜਾਬ ਦੀਆਂ’
 • ਪੰਜਾਬੀ ਯੂਨੀਵਰਸਿਟੀ ਕਾਲਜ ਜੈਤੋ ਦਾ ਸੱਤ ਰੋਜ਼ਾ ਕੌਮੀ ਸੇਵਾ ਯੋਜਨਾ ਕੈਂਪ ਸਫ਼ਲਤਾ ਸਹਿਤ ਸਮਾਪਤ
 • ਅਨੁਰਾਗ ਸਿੰਘ ਬਣਾਵੇਗਾ ‘ਜੰਗਲੀ ਪਿਕਚਰਸ’ ਨਾਲ ਹਿੰਦੀ ਫਿ਼ਲਮ
 • ਬੱਚਿਆਂ ਦੇ ਖਾਣ ਵਾਲੀਆਂ ਸੌਂਫ਼ ਦੀਆਂ ਗੋਲੀਆਂ `ਚ ਮੁਰਗੇ ਤੇ ਸੂਰ ਦੀ ਚਰਬੀ
 • ਅਸੀਂ ਆਪਣੇ ਸਰੀਰ ਦੇ ਮਨ ਦੇ ਆਪ ਹੀ ਵੈਦ ਹਕੀਮ ਹੁੰਦੇ ਹਾਂ
 • 40 ਸਾਲ ਦੀ ਉਮਰ `ਚ ਜਵਾਨ ਰਹਿਣ ਦਾ ਆਸਾਨ ਤਰੀਕਾ
 • ਗਰਮੀਆਂ ਚ ਤਰਬੂਜ ਖਾਣਾ ਜਾਂ ਤਰਬੂਜ ਦਾ ਜੂਸ ਕਿਉੱ ਜਰੂਰੀ ਹੈ|
 • ਮੱਛਰ ਭਜਾਉਣ ਦਾ ਨੁਕਸਾਨ ਰਹਿਤ ਦੇਸੀ ਅਤੇ ਅਸਾਨ ਤਰੀਕਾ - ਆਲ ਆਉਟ ਦਾ ਬਾਪ
 • 
  SocialTwist Tell-a-Friend
 • ਸਰਬੱਤ ਖਾਲਸਾ ਬੁਲਾਉਣ ਵਾਲੀਆਂ ਧਿਰਾਂ ਨੇ ਮੀਟਿੰਗ ਕਰ ਆਪਸੀ ਸ਼ੰਕੇ ਕੀਤੇ ਦੂਰ
 • ਰਾਹੁਲ ਗਾਂਧੀ ਨੂੰ ਅੱਜ ਮਿਲੇਗੀ ਪ੍ਰਧਾਨਗੀ ?
 • ਅਦਾਕਾਰਾ ਦੀਪਿਕਾ ਪਾਦੂਕੋਣ ਨੂੰ ਜਿਉਂਦੇ ਸਾੜਨ ਦੀ ਧਮਕੀ
 • ਵਿਆਹ ਵਿੱਚ ਫੁਕਰਬਾਜੀ ਦਿਖਾਉਂਦੇ ਲਾੜੇ ਦੇ ਮਾਸੜ ਨੇ ਲਈ 8 ਸਾਲਾਂ ਮਾਸੂਮ ਦੀ ਜਾਨ
 • ਸ਼ਾਹੀ ਪਰਿਵਾਰ ਨਾਲ ਸਬੰਧਿਤ ਮੁੱਖ ਮੰਤਰੀ ਨੂੰ ਫਿਲਮ ਪਦਮਾਵਤੀ ਤੇ ਇਤਰਾਜ
 • ਮਲੱਵਈ ਗਿੱਧਾ : ਆਜਾ ਨਾਨਕਾ ਕੇਰਾਂ
 • 24 ਕੈਰੇਟ ਖਰੀ ਭਾਪਣ
 • ਜੱਟਾ ਤੇਰੀ ਜੂਨ ਬੁਰੀ-ਘੁਗਿਆਣਾ
 • ਜੇ ਕੋਈ ਸਮਝੇ ਤਾਂ...
 • ਬਾਦਲ ਸਾਹਿਬ ਤਾਂ ਤਹਿਸੀਲਦਾਰ ਬਣਨ ਗਏ ਸੀ


 • ਆਸਟ੍ਰੇਲੀਆ ‘ਚ ਭਾਰਤੀ ਔਰਤ ਨੂੰ ਦੋ ਸਾਲ ਦੀ ਕੈਦ: ਗਰਭਵਤੀ ਔਰਤ ਦੀ ਬੱਚੀ ਦੀ ਹੋਈ ਸੀ ਮੌਤ
 • ਭੇਡਾਂ ਦੀ ਸਵਾਰੀ ਕਰਕੇ ਖਰਗੋਸ਼ਾਂ ਬਚਾਈ ਜਾਨ
 • ਜਰਮਨੀ ਦਾ ਨਵਾਂ ਕਾਨੂੰਨ: ਸੋਸ਼ਲ ਮੀਡੀਆ ਤੋ ਭੜਕਾਊ ਬਿਆਨ ਨਾਂ ਹਟਾਉਣ ਤੇ 5 ਕਰੋੜ ਯੂਰੋ ਦਾ ਹੋਵੇਗਾ ਜੁਰਮਾਨਾ
 • ਮੱਕਾ ਵਿੱਚ ਅੱਤਵਾਦੀ ਹਮਲਾ ਟਲਿਆ: ਧਮਾਕੇ ‘ਚ 11 ਲੋਕ ਜ਼ਖਮੀ
 • ਭਾਰਤੀ ਮੂਲ ਦਾ ਸਮਲਿੰਗੀ ਮੰਤਰੀ ਆਇਰਲੈਂਡ ਦੇ ਪ੍ਰਧਾਨ ਮੰਤਰੀ ਅਹੁਦੇ ਦੀ ਦੌੜ `ਚ
 • ਔਕਲੈਂਡ `ਚ ਬ੍ਰਿਜ ਉਤੇ ਆਤਮਹੱਤਿਆ ਕਰਨ ਲੱਗੀ ਔਰਤ ਨੂੰ ਪੰਜਾਬੀ ਨੌਜਵਾਨ ਨੇ ਬਚਾਇਆ
 • ਕਬੱਡੀ ਖਿਡਾਰੀ ਦੀ ਇੰਗਲੈਂਡ ‘ਚ ਸੜਕ ਹਾਦਸੇ ਦੌਰਾਨ ਮੌਤ
 • ਅਮਰੀਕਾ ਦੇ ਟੀਵੀ ਚੈਨਲ ਤੇ ਸਿੱਖੀ ਪਛਾਣ ਲਈ ਮੁਹਿੰਮ ਸ਼ੁਰੂ
 • ਸੁਖਵੰਤ ਠੇਠੀ ਬਰੈਂਪਟਨ ਸਾਊਥ ਤੋਂ ਲਿਬਰਲ ਉਮੀਦਵਾਰ ਨਾਮਜ਼ਦ
 • ਅਮਰੀਕਾ ਵਿੱਚ ਟਰਾਲਾ ਪਲਟਣ ਕਾਰਨ ਪੰਜਾਬੀ ਨੌਜਵਾਨ ਦੀ ਮੌਤ


 • Facebook Activity

  Widgetize!