ਲੜਕੀਆਂ ਵੀ ਖੁੱਲ੍ਹੇ ਆਕਾਸ਼ ਹੇਠ ਵਿਚਰਨਾ ਚਾਹੁੰਦੀਆਂ   | ਭਾਸ਼ਾ ਵਿਭਾਗ ਦੀ ਪ੍ਰਾਪਤੀ(?), ਖੋਜ ਪੱਤਰ (Thesis) ਨੂੰ ਫੂਕਿਆ   | ਬੀਜੇਪੀ ਵਿਧਾਇਕ, ਦੋ ਸਾਬਕਾ ਐਮ ਪੀਜ਼ ਸਮੇਤ 14 ਨੂੰ 10 ਸਾਲ ਦੀ ਸਜ਼ਾ   | ਕਈ ਦੁਕਾਨਾਂ 'ਤੇ ਹੁਣ ਜੂਨ 1984 ਸਬੰਧਿਤ ਸਮਾਨ ਹੀ ਵਿਕੇਗਾ ਦੋ ਹਫਤਿਆਂ ਲਈ   | ਭਾਜਪਾ ਸਿੱਖ ਬੰਦੀਆਂ ਦੀ ਰਿਹਾਈ ਦੇ ਹੱਕ `ਚ ਨਹੀਂ: ਅਮਿਤ ਸ਼ਾਹ   | ਈਡੀ ਨੇ ਰਾਜਾ ਤੇ ਸੁੱਖਾ ਨੂੰ ਪੁੱਛਗਿੱਛ ਲਈ ਰਿਮਾਂਡ `ਤੇ ਲਿਆਂਦਾ   | ਕੈਨੇਡਾ ਦੇ ਐਮਐਲਏ ਪੀਟਰ ਸੰਧੂ ਅਤੇ ਪਰਿਵਾਰ ਨੂੰ ਧਮਕੀ !   |
Punjabi News Online RSS

 
ਮੁੱਖ ਖ਼ਬਰਾਂ

 • ਕੌਮੀ ਤੇ ਰਾਜ ਮਾਰਗਾਂ ਤੇ ਠੇਕੇ ਬੰਦ ਪਰ ਹੋਟਲਾਂ ਤੇ ਕਲੱਬਾਂ ‘ਚ ਮਿਲੇਗੀ ਸ਼ਰਾਬ

 • ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ 'ਚ ਮੰਤਰੀ ਮੰਡਲ ਨੇ ਸੂਬੇ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵੱਲੋਂ 20 ਜੂਨ ਨੂੰ ਵਿਧਾਨ ਸਭਾ 'ਚ ਪੇਸ਼ ਕੀਤੀਆਂ ਜਾਣ ਵਾਲੀਆਂ ਬਜਟ ਤਜਵੀਜ਼ਾਂ ਨੂੰ ਰਸਮੀ ਪ੍ਰਵਾਨਗੀ ਦੇ ਦਿੱਤੀ ਹੈ।

  ਸਰਕਾਰੀ ਬੁਲਾਰੇ ਨੇ ਦੱਸਿਆ ਕਿ ਮੰਤਰੀ ਮੰਡਲ ਨੇ ਸ਼ਰਾਬ ਦੇ ਠੇਕਿਆਂ ਦੀ ਕੌਮੀ ਤੇ ਸੂਬਾਈ ਮਾਰਗਾਂ 'ਤੇ ਸਥਾਨ ਨਿਰਧਾਰਤ ਕਰਨ ਅਤੇ ਇਨ੍ਹਾਂ ਮਾਰਗਾਂ ਦੇ 500 ਮੀਟਰ ਘੇਰੇ ਵਿਚ ਸ਼ਰਾਬ ਨੂੰ ਵਰਤਾਉਣ ਦੀਆਂ ਬੰਦਿਸ਼ਾਂ ਤੋਂ ਹੋਟਲਾਂ, ਰੈਸਟੋਰੈਂਟਾਂ ਅਤੇ ਕਲੱਬਾਂ ਨੂੰ ਹਟਾਉਣ ਲਈ ਪੰਜਾਬ ਆਬਕਾਰੀ ਐਕਟ-1914 ਦੀ ਧਾਰਾ 26 ਏ ਵਿਚ ਤਰਮੀਮ ਕਰਨ ਦੀ ਤਜਵੀਜ਼ ਨੂੰ ਪ੍ਰਵਾਨਗੀ ਦੇ ਦਿੱਤੀ ਹੈ।

  ਕੌਮੀ ਤੇ ਰਾਜ ਮਾਰਗਾਂ ’ਤੇ ਪੈਂਦੇ ਹੋਟਲਾਂ, ਰੈਸਤਰਾਂ ਅਤੇ ਕਲੱਬਾਂ ਵਿੱਚ ਸ਼ਰਾਬ ਵਰਤਾਉਣ ਦੀ ਖੁੱਲ੍ਹ ਹੋ ਜਾਵੇਗੀ  ਪਰ ਕੌਮੀ ਤੇ ਰਾਜ ਮਾਰਗਾਂ ਦੇ 500 ਮੀਟਰ ਘੇਰੇ ਅੰਦਰ ਕੋਈ ਵੀ ਸ਼ਰਾਬ ਦਾ ਠੇਕਾ ਨਹੀਂ ਹੋਵੇਗਾ।
   

  Related Stories
    
  Go to TOP Top
  0 Comment(s)   Give Comment Comments   


  Name * : Name is Must. Minimum 4 characters.
  E-mail * : Email Id is Must .Invalid format.
  Your Comment : A value is required.
      |
 • ਲੰਡਨ ਵਿੱਚ ਪਿਛਲੇ ਚਾਰ ਮਹੀਨਿਆਂ ‘ਚ ਚੌਥਾ ਦਹਿਸ਼ਤੀ ਹਮਲਾ

 • ਬ੍ਰਿਟੇਨ ਦੀ ਰਾਜਧਾਨੀ ਲੰਡਨ ’ਚ ਇੱਕ ਮਸਜਿਦ ’ਚੋਂ ਨਮਾਜ਼ ਪੜ੍ਹ ਕੇ ਬਾਹਰ ਨਿਕਲ ਰਹੇ ਨਮਾਜ਼ੀਆਂ ’ਤੇ ਇੱਕ ਵਿਅਕਤੀ ਨੇ ਆਪਣੀ ਵੈਨ ਚੜ੍ਹਾ ਦਿੱਤੀ ਜਿਸ ਨਾਲ ਇੱਕ ਨਮਾਜ਼ੀ ਦੀ ਮੌਤ ਹੋ ਗਈ ਅਤੇ 10 ਹੋਰ ਜ਼ਖ਼ਮੀ ਹੋ ਗਏ।

  ਪ੍ਰਧਾਨ ਮੰਤਰੀ ਟੈਰੇਜ਼ਾ ਮੇਅ ਨੇ ਮੁਸਲਮਾਨਾਂ ’ਤੇ ਇਹ ਘਿਨਾਉਣਾ ਦਹਿਸ਼ਤੀ ਹਮਲਾ ਕਰਾਰ ਦਿੱਤਾ ਹੈ। ਪਿਛਲੇ ਚਾਰ ਮਹੀਨਿਆਂ ’ਚ ਬ੍ਰਿਟੇਨ ’ਚ ਇਹ ਚੌਥਾ ਦਹਿਸ਼ਤੀ ਹਮਲਾ ਹੈ।

  ਲੋਕਾਂ ਨੇ ਵੈਨ ਦੇ ਡਰਾਈਵਰ  ਨੂੰ ਥਾਂ ’ਤੇ ਹੀ ਫੜ ਲਿਆ ਅਤੇ ਫਿਰ ਪੁਲੀਸ ਨੇ ਹੱਤਿਆ ਦੀ ਕੋਸ਼ਿਸ਼ ਦੇ ਸ਼ੱਕ ’ਚ ਉਸ ਨੂੰ ਹਿਰਾਸਤ ’ਚ ਲੈ ਲਿਆ। ਉਸ ਨੂੰ ਹਸਪਤਾਲ ਦਾਖ਼ਲ ਕਰਾਇਆ ਗਿਆ ਹੈ ਜਿਥੇ ਉਸ ਦੀ ਮਾਨਸਿਕ ਹਾਲਤ ਬਾਰੇ ਵੀ ਜਾਂਚ ਕੀਤੀ ਜਾ ਰਹੀ ਹੈ।

  ਪ੍ਰਤੱਖਦਰਸ਼ੀ ਅਬਦੁੱਲ ਰਹਿਮਾਨ ਨੇ ਕਿਹਾ ਕਿ ਡਰਾਈਵਰ ਆਖ ਰਿਹਾ ਸੀ ਕਿ ਉਹ ਸਾਰੇ ਮੁਸਲਮਾਨਾਂ ਨੂੰ ਮਾਰਨਾ ਚਾਹੁੰਦਾ ਹੈ। ਪੁਲੀਸ ਕਮਿਸ਼ਨਰ ਕਰੇਸਿਡਾ ਡਿਕ ਨੇ ਕਿਹਾ ਕਿ ਲੰਡਨ ਕਈ ਧਰਮਾਂ ਅਤੇ ਕਈ ਕੌਮਾਂ ਦਾ ਸ਼ਹਿਰ ਹੈ ਅਤੇ ਇੱਕ ਭਾਈਚਾਰੇ ’ਤੇ ਹਮਲੇ ਦਾ ਮਤਲਬ ਸਾਰਿਆਂ ’ਤੇ ਹਮਲਾ ਹੈ। -ਪੀਟੀਆਈ

  Related Stories
    
  Go to TOP Top
  0 Comment(s)   Give Comment Comments   


  Name * : Name is Must. Minimum 4 characters.
  E-mail * : Email Id is Must .Invalid format.
  Your Comment : A value is required.
      |
 • ਕੈਪਟਨ ਵੱਲੋ ਕਿਸਾਨਾਂ ਦੇ ਅੱਧੇ-ਅਧੂਰੇ ਕਰਜ਼ੇ ਮੁਆਫ

 • ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਦੇ ਪੰਜ ਏਕੜ ਤੱਕ ਜ਼ਮੀਨ ਦੀ ਮਾਲਕੀ ਵਾਲੇ ਕਿਸਾਨਾਂ ਦਾ ਤੇ ਖ਼ੁਦਕੁਸ਼ੀ ਪੀੜਤ ਪਰਿਵਾਰਾਂ ਦਾ ਪੂਰਾ ਕਰਜ਼ਾ ਮੁਆਫ਼ ਕਰਨ ਸਣੇ ਕਈ ਅਹਿਮ ਐਲਾਨ ਕੀਤੇ ਹਨ।

  ਰਾਜਪਾਲ ਦੇ ਭਾਸ਼ਣ ਉੱਤੇ ਬਹਿਸ ਦਾ ਜਵਾਬ ਦਿੰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਐਲਾਨ ਕੀਤਾ ਕਿ ਸਰਕਾਰ ਨੇ ਉਨ੍ਹਾਂ ਸਾਰੇ  ਛੋਟੇ (ਪੰਜ ਏਕੜ)  ਅਤੇ ਸੀਮਾਂਤ (ਢਾਈ ਏਕੜ) ਕਿਸਾਨਾਂ ਦੇ ਦੋ ਲੱਖ ਰੁਪਏ ਤੱਕ ਦੇ ਫ਼ਸਲੀ ਕਰਜ਼ੇ  ਮੁਆਫ਼ ਕਰਨ ਦਾ ਫੈਸਲਾ ਕੀਤਾ ਹੈ, ਜਿਨ੍ਹਾਂ ਸਿਰ ਦੋ ਲੱਖ ਤੱਕ ਦਾ ਹੀ ਫ਼ਸਲੀ ਕਰਜ਼ਾ ਹੈ।

  ਉਨ੍ਹਾਂ ਖ਼ੁਦਕੁਸ਼ੀ ਪੀੜਤ ਪਰਿਵਾਰਾਂ ਲਈ ਰਾਹਤ ਦੀ ਰਕਮ ਤਿੰਨ ਲੱਖ ਰੁਪਏ ਤੋਂ ਵਧਾ ਕੇ ਪੰਜ ਲੱਖ ਰੁਪਏ ਕਰਨ, ਵਿਧਾਨ ਸਭਾ ਦੀ ਇੱਕ ਕਮੇਟੀ ਬਣਾ ਦਾ ਐਲਾਨ ਕੀਤਾ।

  ਸਨਅਤਕਾਰਾਂ ਦੀ ਮੰਗ ਉੱਤੇ ਟਰੱਕ ਯੂਨੀਅਨਾਂ ਨੂੰ ਇੱਕੋ ਝਟਕੇ ਭੰਗ ਕਰਨ ਦਾ ਐਲਾਨ ਵੀ ਕਰ ਦਿੱਤਾ।

  ਕਿਸਾਨਾਂ ਨੂੰ ਮੁਫ਼ਤ ਬਿਜਲੀ ਦੀ ਸਹੂਲਤ ਜਾਰੀ ਰੱਖਣ ਦਾ ਵਾਅਦਾ ਮੁੜ ਦੁਹਰਾਉਂਦਿਆਂ ਕੈਪਟਨ ਨੇ ਵੱਡੇ ਕਿਸਾਨਾਂ ਨੂੰ ਸਵੈਇਛੁਕ ਤੌਰ ਉੱਤੇ ਮੁਫ਼ਤ ਬਿਜਲੀ ਦੀ ਸਹੂਲਤ ਛੱਡ ਦੇਣ ਦੀ ਅਪੀਲ ਕੀਤੀ।

  ਸੂਬੇ ਵਿੱਚ ਸਨਅਤਾਂ ਲਈ ਬਿਜਲੀ ਦਰ ਪ੍ਰਤੀ ਯੂਨਿਟ 5 ਰੁਪਏ ਤੱਕ ਜਾਮ ਕਰਨ ਭਾਵ ਅੱਗੋਂ ਵੀ ਇਸ ਨੂੰ ਨਾ ਵਧਾਉਣ ਦਾ ਐਲਾਨ ਕੀਤਾ।

  ਮੁੱਖ ਮੰਤਰੀ ਦੇ ਐਲਾਨਾਂ ਦਾ ਸਵਾਗਤ ਕਰਦਿਆਂ ਵਿਧਾਨ ਸਭਾ ਨੇ ਸਰਬਸੰਮਤੀ ਨਾਲ ਤਿੰਨ ਧੰਨਵਾਦੀ ਮਤੇ ਵੀ ਪਾਸ਼ ਕੀਤੇ। ਖੇਤੀ ਖੇਤਰ ਲਈ ‘ਆਪ’ ਦੇ ਕੰਵਰ ਸੰਧੂ, ਉਦਯੋਗਾਂ ਲਈ ‘ਆਪ’ ਦੇ ਅਮਨ ਅਰੋੜਾ ਨੇ ਵੀ ਮਤੇ ਦੀ ਪ੍ਰੋੜ੍ਹਤਾ ਕੀਤੀ ਪਰ ਬਾਅਦ ’ਚ ਆਏ ਵਿਰੋਧੀ ਧਿਰ ਦੇ ਆਗੂ ਐਚ.ਐਸ. ਫੂਲਕਾ ਨੇ ਕਿਹਾ ਕਿ ਇਹ ਐਲਾਨ ਅਧੂਰੇ ਹਨ, ਜਦੋਂ ਲਾਗੂ ਹੋ ਗਏ ਉਸ ਮੌਕੇ ਹੀ ਸਮਰਥਨ ਕੀਤਾ ਜਾਵੇਗਾ।
   

  Related Stories
    
  Go to TOP Top
  0 Comment(s)   Give Comment Comments   


  Name * : Name is Must. Minimum 4 characters.
  E-mail * : Email Id is Must .Invalid format.
  Your Comment : A value is required.
      |
 • ਗੋਰਖਾਲੈਂਡ ਆਦੋਲਨ ਦੌਰਾਨ ਮੁੱਖ ਮੰਤਰੀ ਮਮਤਾ ਬੈਨਰਜੀ ਵਿਦੇਸ਼ ਦੌਰੇ ਤੇ

 • ਪੱਛਮੀ ਬੰਗਾਲ 'ਚ ਵੱਖਰੇ ਗੋਰਖਾਲੈਂਡ ਸੂਬੇ ਦੀ ਮੰਗ ਨੂੰ ਲੈ ਕੇ ਅੱਠਵੇਂ ਦਿਨ ਵੀ ਬੰਦ ਜਾਰੀ ਹੈ। ਇਸ ਦੌਰਾਨ ਸਾਰੀਆਂ ਦੁਕਾਨਾਂ ਤੇ ਬਾਜ਼ਾਰ ਬੰਦ ਹਨ।
  ਅਜਿਹੇ ਹਾਲਾਤਾਂ 'ਚ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੀਦਰਲੈਂਡ ਲਈ ਰਵਾਨਾ ਹੋ ਗਈ।
   

  Related Stories
    
  Go to TOP Top
  0 Comment(s)   Give Comment Comments   


  Name * : Name is Must. Minimum 4 characters.
  E-mail * : Email Id is Must .Invalid format.
  Your Comment : A value is required.
      |
 • ਬੀਜੇਪੀ ਵੱਲੋ ਰਾਸ਼ਟਰਪਤੀ ਚੋਣ ਲਈ ਉਮੀਦਵਾਰ ਦਾ ਐਲਾਨ

 • ਰਾਸ਼ਟਰਪਤੀ ਚੋਣ ਨੂੰ ਲੈ ਕੇ ਭਾਜਪਾ ਸੰਸਦੀ ਬੋਰਡ ਦੀ ਮੀਟਿੰਗ ਦੌਰਾਨ ਰਾਸ਼ਟਰਪਤੀ ਚੋਣ ਨੂੰ ਲੈ ਕੇ ਫ਼ੈਸਲਾ ਲੈ ਲਿਆ ਹੈ। ਮੀਟਿੰਗ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਅਮਿਤ ਸ਼ਾਹ ਸਮੇਤ ਭਾਜਪਾ ਦੇ ਸਮੁੱਚੀ ਲੀਡਰਸ਼ਿਪ ਮੌਜੂਦ ਸੀ। ਭਾਜਪਾ ਨੇ ਕੌਮੀ ਪ੍ਰਧਾਨ ਅਮਿਤ ਸ਼ਾਹ ਨੇ ਭਾਜਪਾ ਸੰਸਦੀ ਬੋਰਡ ਦੀ ਮੀਟਿੰਗ ਤੋਂ ਬਾਅਦ ਘੋਸ਼ਣਾ ਕੀਤੀ ਕਿ ਬਿਹਾਰ ਦੇ ਮੌਜੂਦਾ ਰਾਜਪਾਲ ਰਾਮਨਾਥ ਕੋਵਿੰਦ ਐਨ.ਡੀ.ਏ ਦੇ ਰਾਸ਼ਟਰਪਤੀ ਉਮੀਦਵਾਰ ਹੋਣਗੇ।

  Related Stories
    
  Go to TOP Top
  0 Comment(s)   Give Comment Comments   


  Name * : Name is Must. Minimum 4 characters.
  E-mail * : Email Id is Must .Invalid format.
  Your Comment : A value is required.
      |
 • ਯਮਨ ਦੇ ਬਾਜ਼ਾਰ ਵਾਲੇ ਇਲਾਕੇ ‘ਚ ਹਵਾਈ ਹਮਲਾ: ਦੁਕਾਨਦਾਰਾਂ ਸਮੇਤ 30 ਦੇ ਕਰੀਬ ਮੌਤਾਂ

 • ਉੱਤਰੀ ਯਮਨ ਦੇ ਬਾਜ਼ਾਰ ਹਵਾਈ ਹਮਲਾ ਹੋਇਆ ਜਿਸ ਵਿੱਚ 30 ਦੇ ਕਰੀਬ ਮੌਤਾਂ ਹੋ ਗਈਆਂ ਮਾਰੇ ਗਏ ਲੋਕ ਜ਼ਿਆਦਾਤਰ ਉਸੇ ਬਾਜ਼ਾਰ ਵਿੱਚ ਕੰਮ ਕਰਨ ਵਾਲੇ ਮੁਲਾਜ਼ਮ ਜਾਂ ਦੁਕਾਨਦਾਰ ਸਨ।
  ਹਮਲੇ ਲਈ ਸਾਊਦੀ ਨੀਤ ਗਠਜੋੜ ਨੂੰ ਜ਼ਿੰਮੇਵਾਰ ਦੱਸਿਆ ਗਿਆ ਹੈ।
  ਵਿਸ਼ਵ ਸਿਹਤ ਸੰਸਥਾ ਮੁਤਾਬਕ ਪਿਛਲੇ ਦੋ ਸਾਲ ਵਿੱਚ ਯਮਨ ਦੇ ਸੰਘਰਸ਼ ਵਿੱਚ 8000 ਤੋਂ ਵੱਧ ਲੋਕ ਮਾਰੇ ਗਏ ਹਨ।
   

  Related Stories
    
  Go to TOP Top
  0 Comment(s)   Give Comment Comments   


  Name * : Name is Must. Minimum 4 characters.
  E-mail * : Email Id is Must .Invalid format.
  Your Comment : A value is required.
      |
 • ਪੁਰਤਗਾਲ ਦੇ ਜੰਗਲਾਂ ‘ਚ ਅੱਗ ਨਾਲ 60 ਤੋ ਵੱਧ ਮੌਤਾਂ: ਕਾਰਾਂ ਰਾਹੀ ਸੁਰੱਖਿਅਤ ਥਾਵਾਂ ਤੇ ਜਾਂਦੇ ਲੋਕ ਵੀ ਅੱਗ ਦੀ ਲਪੇਟ ‘ਚ

 • ਕੇਂਦਰੀ ਪੁਰਤਗਾਲ ਦੇ ਜੰਗਲਾਂ ਵਿੱਚ ਅੱਗ ਲੱਗਣ ਕਾਰਨ 60 ਤੋ ਵੱਧ ਲੋਕ ਮਾਰੇ ਗਏ ਤੇ 59 ਜ਼ਖ਼ਮੀ ਹੋਏ ਹਨ। ਸਰਕਾਰ ਦਾ ਕਹਿਣਾ ਹੈ ਬਹੁਤੇ ਲੋਕਾਂ ਦੀ ਮੌਤ ਕਾਰਾਂ ਵਿੱਚ ਹੀ ਸੜਨ ਕਾਰਨ ਹੋਈ ਹੈ।ਕੋਇੰਬਰਾ ਤੋਂ ਕਰੀਬ 50 ਕਿਲੋਮੀਟਰ ਦੂਰ ਪੈਡਰੋਗਾਓ ਗਰੈਂਡੇ ਨਗਰ ਨਿਗਮ ਦੇ ਜੰਗਲ ਵਿੱਚ ਅੱਗ ਲੱਗ ਗਈ ਸੀ ਤੇ 160 ਅੱਗ ਬੁਝਾਊ ਗੱਡੀਆਂ ਤੇ 600 ਫਾਇਰ ਕਰਮੀਆਂ ਨੂੰ ਅੱਗ ਬੁਝਾਉਣ ਲਈ ਭੇਜਿਆ ਗਿਆ ਸੀ।

  ਲਿਸਬਨ ਨੇੜੇ ਸਿਵਲ ਪ੍ਰੋਟੈਕਸ਼ਨ ਹੈੱਡਕੁਆਰਟਰ ਵਿੱਚ ਪ੍ਰਧਾਨ ਮੰਤਰੀ ਐਨਤੋਨੀਓ ਕੋਸਤਾ ਨੇ ਕਿਹਾ, ‘ਮੰਦੇਭਾਗੀਂ, ਜੰਗਲਾਂ ਵਿੱਚ ਅੱਗ ਲੱਗਣ ਦੀਆਂ ਘਟਨਾਵਾਂ ਸਬੰਧੀ ਇਹ ਪਿਛਲੇ ਸਾਲਾਂ ਦੌਰਾਨ ਵਾਪਰੀਆਂ ਘਟਨਾਵਾਂ ਵਿੱਚੋਂ ਸਭ ਤੋਂ ਖ਼ਤਰਨਾਕ ਘਟਨਾ ਜਾਪ ਰਹੀ ਹੈ।’
  ਸਾਰੇ ਦੇਸ਼ ਦੇ ਜੰਗਲਾਂ ਵਿੱਚ 60 ਥਾਈਂ ਅੱਗ ਲੱਗੀ, ਜਿਸ ’ਤੇ ਕਾਬੂ ਪਾਉਣ ਲਈ 1700 ਫਾਇਰ ਕਰਮੀ ਜੂਝ ਰਹੇ ਹਨ।

  ਅੱਗ ਵਾਲੇ ਖੇਤਰਾਂ ਵਿੱਚ ਪਾਣੀ ਛਿੜਕਣ ਲਈ ਸਪੇਨ ਨੇ ਵੀ ਦੋ ਜਹਾਜ਼ ਦਿੱਤੇ ਹਨ।ਅੱਗ ਕਾਰਨ ਵੱਡੀ ਗਿਣਤੀ ਪਿੰਡ ਪ੍ਰਭਾਵਿਤ ਹੋਏ ਹਨ ਤੇ ਮਕਾਨ ਖਾਲੀ ਕਰਵਾ ਲਏ ਗਏ ਹਨ। ਲੋਕਾਂ ਨੂੰ ਨੇੜਲੇ ਸੁਰੱਖਿਅਤ ਇਲਾਕਿਆਂ ਵਿੱਚ ਪਹੁੰਚਾਇਆ ਗਿਆ ਹੈ।
  -ਪੀਟੀਆਈ
   

  Related Stories
    
  Go to TOP Top
  0 Comment(s)   Give Comment Comments   


  Name * : Name is Must. Minimum 4 characters.
  E-mail * : Email Id is Must .Invalid format.
  Your Comment : A value is required.
      |
 • ਗੋਰਖਾਲੈਂਡ ਦੀ ਮੰਗ ਤੇ ਵਧਦਾ ਤਨਾਅ

 • ਦਾਰਜੀਲਿੰਗ ਦੇ ਕੇਂਦਰੀ ਚੌਕਬਾਜ਼ਾਰ ਵਿੱਚ ਹਜ਼ਾਰਾਂ ਮੁਜ਼ਾਹਰਾਕਾਰੀਆਂ ਨੇ ਪੁਲੀਸ ਨਾਲ ਹੋਈ ਝੜਪ ਵਿੱਚ ਮਾਰੇ ਗਏ ਗੋਰਖਾ ਜਨਮੁਕਤੀ ਮੋਰਚਾ ਦੇ ਇੱਕ ਕਾਰਕੁਨ ਦੀ ਲਾਸ਼ ਲੈ ਕੇ ਰੈਲੀ ਕੱਢੀ। ਇਸ ਦੌਰਾਨ ਉਨ੍ਹਾਂ ਗੋਰਖਾਲੈਂਡ ਦੀ ਮੰਗ ਲਈ ਨਾਅਰੇ ਵੀ ਲਾਏ।
  ਮੁਜ਼ਾਹਰਾਕਾਰੀ ਕਾਲੇ ਝੰਡੇ ਤੇ ਤਿਰੰਗਾ ਲੈ ਕੇ ਚੌਕਬਾਜ਼ਾਰ ਵਿੱਚ ਇਕੱਠੇ ਹੋਏ। ਦਾਰਜੀਲਿੰਗ ਤੋਂ ਗੋਰਖਾ ਜਨਮੁਕਤੀ ਮੋਰਚਾ ਦੇ ਐਮਐਲਏ ਅਮਰ ਰਾਏ ਦਾਰਜੀਲਿੰਗ ਤੋਂ ਪੁਲੀਸ ਅਤੇ ਸੁਰੱਖਿਆ ਬਲ ਤੁਰੰਤ ਹਟਾਉਣ ਦੀ ਮੰਗ ਕੀਤੀ।
  ਕੇਂਦਰੀ ਮੰਤਰੀ ਰਾਜਨਾਥ ਸਿੰਘ ਨੇ ਅੱਜ ਮੁਜ਼ਾਹਰਾਕਾਰੀਆਂ ਨੂੰ ਅਪੀਲ ਕੀਤੀ ਕਿ ਉਹ ਹਿੰਸਾ ਦਾ ਰਾਹ ਨਾ ਅਪਨਾ ਕੇ ਕੋਈ ਵੀ ਮਸਲਾ ਸੁਲਝਾਉਣ ਲਈ ਗੱਲਬਾਤ ਦਾ ਰਾਹ ਅਪਨਾਉਣ।
  -ਪੀਟੀਆਈ

  Related Stories
    
  Go to TOP Top
  0 Comment(s)   Give Comment Comments   


  Name * : Name is Must. Minimum 4 characters.
  E-mail * : Email Id is Must .Invalid format.
  Your Comment : A value is required.
      |
 • ਕੈਨੇਡਾ ਦੇ ਰੱਖਿਆ ਮੰਤਰੀ ਹਰਜੀਤ ਸਿੰਘ ਸੱਜਣ ਨੇ ਕੀਤਾ ਸ੍ਰੋਮਣੀ ਕਮੇਟੀ ਦਾ ਧੰਨਵਾਦ

 • ਪੰਜਾਬ ਫੇਰੀ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿੱਚ ਨਤਮਸਤਕ ਹੋਣ ਸਮੇਂ ਮਿਲੇ ਮਾਣ-ਸਨਮਾਨ ਲਈ ਕੈਨੇਡਾ ਦੇ ਰੱਖਿਆ ਮੰਤਰੀ ਹਰਜੀਤ ਸਿੰਘ ਸੱਜਣ ਨੇ ਸ਼੍ਰੋਮਣੀ ਕਮੇਟੀ ਨੂੰ ਧੰਨਵਾਦੀ ਪੱਤਰ ਭੇਜਿਆ ਹੈ। ਪੱਤਰ ਵਿੱਚ ਉਨ੍ਹਾਂ ਕਿਹਾ ਕਿ ਹੈ ਸ਼੍ਰੋਮਣੀ ਕਮੇਟੀ ਵੱਲੋਂ ਉਨ੍ਹਾਂ ਦਾ ਸਵਾਗਤ ਅਤੇ ਸਨਮਾਨ ਕਰਨ ਤੇ ਕਮੇਟੀ  ਦੇ ਧੰਨਵਾਦੀ ਹਨ।
  ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਬਾਰੇ ਉਨ੍ਹਾਂ ਕਿਹਾ ਕਿ ਇਸ ਰੂਹਾਨੀ ਅਸਥਾਨ ‘ਤੇ ਆਪਣੀ ਸ਼ਰਧਾ ਲੈ ਕੇ ਪੁੱਜੇ ਦੁਨੀਆ ਭਰ ਦੇ ਲੋਕਾਂ ਨੂੰ ਵੇਖ ਕੇ ਉਨ੍ਹਾਂ ਦਾ ਆਤਮਿਕ ਅਮੀਰੀ ਵਿੱਚ ਵਿਸ਼ਵਾਸ ਹੋਰ ਪੱਕਾ ਹੋਇਆ ਹੈ।
   

  Related Stories
    
  Go to TOP Top
  0 Comment(s)   Give Comment Comments   


  Name * : Name is Must. Minimum 4 characters.
  E-mail * : Email Id is Must .Invalid format.
  Your Comment : A value is required.
      |
 • ਇੰਸਪੈਕਟਰ ਦੇ ਚਰਚੇ ਦਿੱਲੀ ਤੱਕ: E.D ਦੀਆਂ ਨਜਰਾਂ ਵੀ ਇੰਦਰਜੀਤ ਕੇਸ ਵੱਲ

 • ਗ੍ਰਿਫ਼ਤਾਰ ਕੀਤੇ ਇੰਸਪੈਕਟਰ ਇੰਦਰਜੀਤ ਦੇ ਮਾਮਲੇ ਦੀ ਚਰਚਾ ਦਿੱਲੀ ਤੱਕ ਹੋ ਰਹੀ ਹੈ। ਇਸ ਮਾਮਲੇ ਵਿੱਚ ਡਾਇਰੈਕਟੋਰੇਟ ਆਫ਼ ਐਨਫੋਰਸਮੈਂਟ (ਈ.ਡੀ.) ਨੇ ਵੀ ਚੌਕਸੀ ਰੱਖਣੀ ਸ਼ੁਰੂ ਕਰ ਦਿੱਤੀ ਹੈ। ਸੂਤਰਾਂ  ਅਨੁਸਾਰ ਇੰਦਰਜੀਤ ਦੇ ਮਾਮਲੇ ਵਿੱਚ ਈ.ਡੀ. ਆਪਣੇ ਤੌਰ ’ਤੇ ਜਾਂਚ ਕਰ ਸਕਦਾ ਹੈ। 40 ਲੱਖ ਤੋਂ ਵੱਧ ਦੀ ਰਕਮ  ਵਾਲੇ ਕਿਸੇ ਕੇਸ ਬਾਰੇ ਵੀ ਈ.ਡੀ. ਆਪਣੇ ਪੱਧਰ ’ਤੇ ਜਾਂਚ ਕਰ ਸਕਦਾ ਹੈ।
  ਜਾਣਕਾਰੀ ਅਨੁਸਾਰ ਇੰਦਰਜੀਤ ਦੀਆਂ ਜਾਇਦਾਦਾਂ ਦੀਆਂ ਖੁੱਲ੍ਹ ਰਹੀਆਂ ਪਰਤਾਂ ਤੋਂ ਬਾਅਦ ਈ.ਡੀ. ਦੇ ਅਧਿਕਾਰੀ ਯਕਦਮ ਚੌਕਸ ਹੋ ਗਏ ਹਨ। ਈ.ਡੀ. ਦੇ ਮੁੱਖ ਦਫ਼ਤਰ ਦਿੱਲੀ ਵੱਲੋਂ ਵੀ ਹਦਾਇਤਾਂ ਕੀਤੀਆਂ ਗਈਆਂ ਦੱਸੀਆਂ ਜਾ ਰਹੀਆਂ ਹਨ ਕਿ ਇੰਦਰਜੀਤ ਦੇ ਮਾਮਲੇ ਨੂੰ ਗੰਭੀਰਤਾ ਨਾਲ ਲਿਆ ਜਾਵੇ।
  ਨਸ਼ਿਆਂ ਦੀ ਚੱਲ ਰਹੀ ਇਸ ਛਾਣਬੀਣ ਵਿੱਚੋਂ ਹਵਾਲੇ ਦੀਆਂ ਸੰਭਾਵਨਾਵਾਂ ਨੇ ਈ.ਡੀ. ਅਧਿਕਾਰੀਆਂ ਦੀਆਂ ਸ਼ੰਕਾਵਾਂ ਵਧਾ ਦਿੱਤੀਆਂ ਹਨ।  ਅਧਿਕਾਰੀ ਇਸ ਮਾਮਲੇ ਨੂੰ ਗਹੁ ਨਾਲ ਦੇਖ ਰਹੇ ਹਨ ਕਿ ਨਸ਼ਿਆਂ ਦੇ ਕਾਰੋਬਾਰ ਤੋਂ ਇਕੱਠੀ ਕੀਤੀ ਰਕਮ ਨੂੰ ਹਵਾਲੇ ਨਾਲ ਤਾਂ ਕਿਧਰੇ ਨਹੀਂ ਘੁੰਮਾਇਆ ਗਿਆ। ਇੰਦਰਜੀਤ ਬਹੁਤ ਸਮਾਂ ਪਰਵਾਸੀ ਭਾਰਤੀਆਂ ਦੇ ਗੜ੍ਹ ਮੰਨੇ ਜਾਂਦੇ ਦੋਆਬੇ ਵਿੱਚ ਹੀ ਤਾਇਨਾਤ ਰਿਹਾ ਸੀ ਅਤੇ ਇਸ ਖਿੱਤੇ ਵਿੱਚ ਹੀ ਉਸ ਨੇ ਵੱਡੇ ਨਸ਼ੇ ਫੜਨ ਦੇ ਦਾਅਵੇ ਕੀਤੇ ਸਨ, ਜਿਨ੍ਹਾਂ ਵਿੱਚ 200 ਕਰੋੜ ਦੀ  ਆਈਸ ਡਰੱਗ ਵੀ ਸ਼ਾਮਲ ਹੈ।
   

  Related Stories
    
  Go to TOP Top
  0 Comment(s)   Give Comment Comments   


  Name * : Name is Must. Minimum 4 characters.
  E-mail * : Email Id is Must .Invalid format.
  Your Comment : A value is required.
      |

  Old Newsਪਿਛਲੇ ਅੰਕ ਦੇਖੋ     << First    << 1 2 [3] 4 5 6  >>    Last >>
 • ਪੰਜਾਬੀ ਯੂਨੀਵਰਸਿਟੀ ਕਾਲਜ ਜੈਤੋ ਦਾ ਸੱਤ ਰੋਜ਼ਾ ਕੌਮੀ ਸੇਵਾ ਯੋਜਨਾ ਕੈਂਪ ਸਫ਼ਲਤਾ ਸਹਿਤ ਸਮਾਪਤ
 • ਅਨੁਰਾਗ ਸਿੰਘ ਬਣਾਵੇਗਾ ‘ਜੰਗਲੀ ਪਿਕਚਰਸ’ ਨਾਲ ਹਿੰਦੀ ਫਿ਼ਲਮ
 • ਤਰਕਸ਼ੀਲ ਸੁਸਾਇਟੀ ਭਾਰਤ ਦੇ ਇਜਲਾਸ ਵਿੱਚ ਨਵੀਂ ਟੀਮ ਦੀ ਚੋਣ
 • ਸਭਿਆਚਾਰਕ ਨਾਟਕ ਮੇਲੇ ਨੇ ਲੋਕਾਂ ਨੂੰ ਧੁਰ ਅੰਦਰੋਂ ਹਲੂਣਿਆ
 • `ਕੰਧਾਂ ਰੇਤ ਦੀਆਂ` ਸਫ਼ਲ ਪੇਸ਼ਕਾਰੀ
 • ਬੱਚਿਆਂ ਦੇ ਖਾਣ ਵਾਲੀਆਂ ਸੌਂਫ਼ ਦੀਆਂ ਗੋਲੀਆਂ `ਚ ਮੁਰਗੇ ਤੇ ਸੂਰ ਦੀ ਚਰਬੀ
 • ਅਸੀਂ ਆਪਣੇ ਸਰੀਰ ਦੇ ਮਨ ਦੇ ਆਪ ਹੀ ਵੈਦ ਹਕੀਮ ਹੁੰਦੇ ਹਾਂ
 • 40 ਸਾਲ ਦੀ ਉਮਰ `ਚ ਜਵਾਨ ਰਹਿਣ ਦਾ ਆਸਾਨ ਤਰੀਕਾ
 • ਗਰਮੀਆਂ ਚ ਤਰਬੂਜ ਖਾਣਾ ਜਾਂ ਤਰਬੂਜ ਦਾ ਜੂਸ ਕਿਉੱ ਜਰੂਰੀ ਹੈ|
 • ਮੱਛਰ ਭਜਾਉਣ ਦਾ ਨੁਕਸਾਨ ਰਹਿਤ ਦੇਸੀ ਅਤੇ ਅਸਾਨ ਤਰੀਕਾ - ਆਲ ਆਉਟ ਦਾ ਬਾਪ
 • 
  SocialTwist Tell-a-Friend
  Unicode Convert Fonts Punjabi Unicode Type
  iPolls.org
 • ‘ਆਪ’ ਵਿਧਾਇਕ ਨੇ ਸਦਨ ‘ਚ ਮਹਿਲਾ ਕਰਮਚਾਰੀ ਨੂੰ ਮਾਰਿਆ ਸੀ ਮੁੱਕਾ
 • ਸਾਬਕਾ ਲੋਕ ਸਭਾ ਸਪੀਕਰ ਮੀਰਾ ਕੁਮਾਰ ਵਿਰੋਧੀ ਧਿਰ ਵੱਲੋ ਰਾਸ਼ਟਰਪਤੀ ਚੋਣ ਲਈ ਉਮੀਦਵਾਰ
 • ਅਕਾਲ ਤਖ਼ਤ ਸਾਹਿਬ ਦੇ ਜਥੇਦਾਰਾਂ ਨੇ ਦਸਤਾਰ ਉਤਾਰਨ ਦੇ ਮਾਮਲੇ ਤੇ ਮਾਰਸ਼ਲਾਂ ਤੇ ਕਾਰਵਾਈ ਕਰਨ ਲਈ ਕਿਹਾ
 • ਬਾਈ ਇਕਬਾਲ – ਜਿੰਨ੍ਹਾਂ ਕੁ ਮੇਰੇ ਹਿੱਸੇ ਆਇਆ
 • ਆਪ ਦੇ ਵਿਧਾਇਕਾਂ ਦਾ ਹਾਲ ਜਾਨਣ ਪਹੁੰਚੇ ਪ੍ਰਕਾਸ਼ ਸਿੰਘ ਬਾਦਲ
 • ਜੱਟਾ ਤੇਰੀ ਜੂਨ ਬੁਰੀ-ਘੁਗਿਆਣਾ
 • ਜੇ ਕੋਈ ਸਮਝੇ ਤਾਂ...
 • ਬਾਦਲ ਸਾਹਿਬ ਤਾਂ ਤਹਿਸੀਲਦਾਰ ਬਣਨ ਗਏ ਸੀ
 • ਇਹ ਕਲਿੱਕ ਜਰੂਰ ਸੁਣਿਓ , ਕਿਸੇ ਨੇ ਬਹੁਤ ਸੋਹਣੇ ਵਿਚਾਰ ਪੇਸ਼ ਕੀਤੇ ਹਨ।
 • ਪੰਜਾਬ ਦੇ ਕਾਗਜ਼ੀ ਵਿਕਾਸ ਦਾ ਕੌੜਾ ਸੱਚ -ਮਹੀਪਾਲ


 • ਭਾਰਤੀ ਮੂਲ ਦਾ ਸਮਲਿੰਗੀ ਮੰਤਰੀ ਆਇਰਲੈਂਡ ਦੇ ਪ੍ਰਧਾਨ ਮੰਤਰੀ ਅਹੁਦੇ ਦੀ ਦੌੜ `ਚ
 • ਭਾਰਤੀ ਮੂਲ ਦਾ ਸਮਲਿੰਗੀ ਮੰਤਰੀ ਆਇਰਲੈਂਡ ਦੇ ਪ੍ਰਧਾਨ ਮੰਤਰੀ ਅਹੁਦੇ ਦੀ ਦੌੜ `ਚ
 • ਉਮਰਾਂ `ਚ ਕੀ ਰੱਖਿਆ : 82 ਸਾਲਾ ਮਾਤਾ ਨੇ 28 ਸਾਲਾ ਮੁੰਡੇ ਨਾਲ ਵਿਆਹ ਰਚਾ ਜੀਵਨ `ਚ ਰੌਣਕ ਲਿਆਂਦੀ
 • ਅਮਰੀਕਾ `ਚ ਭਾਰਤੀ ਕਾਮਿਆਂ ਲਈ ਬੁਰੀ ਖ਼ਬਰ
 • ਚਿਲੀ `ਚ ਭੁਚਾਲ ਦੇ ਝਟਕੇ, ਸੁਨਾਮੀ ਦੀ ਚਿਤਾਵਨੀ ਜਾਰੀ
 • ਕੈਲੀਫੋਰਨੀਆ ਦੇ ਸਕੂਲ ’ਚ ਗੋਲੀ ਚੱਲੀ, ਤਿੰਨ ਹਲਾਕ
 • ਨਿਊਜ਼ੀਲੈਂਡ `ਚ ਪੰਜਾਬੀ ਕੁੜੀ ਸੈਂਡੀ ਸੇਖੋਂ ਨੇ 15000 ਫੁੱਟ ਤੋਂ ਲਾਇਆ `ਸਕਾਈ ਜੰਪ`
 • ਕੈਨੇਡਾ ‘ਚ ਦੋ ਪੰਜਾਬੀ ਗ੍ਰਿਫਤਾਰ
 • ਪਤਨੀ ਦਾ ਕਤਲ ਕਾਰਨ ਵਾਲਾ ਪੰਜਾਬੀ ਗ੍ਰਿਫ਼ਤਾਰ
 • ਦੱਖਣੀ ਤੇ ਕੇਂਦਰੀ ਕੈਲੀਫੋਰਨੀਆ ਵਿੱਚ ਤੂਫ਼ਾਨ


 • Facebook Activity

  Widgetize!