ਲੜਕੀਆਂ ਵੀ ਖੁੱਲ੍ਹੇ ਆਕਾਸ਼ ਹੇਠ ਵਿਚਰਨਾ ਚਾਹੁੰਦੀਆਂ   | ਭਾਸ਼ਾ ਵਿਭਾਗ ਦੀ ਪ੍ਰਾਪਤੀ(?), ਖੋਜ ਪੱਤਰ (Thesis) ਨੂੰ ਫੂਕਿਆ   | ਬੀਜੇਪੀ ਵਿਧਾਇਕ, ਦੋ ਸਾਬਕਾ ਐਮ ਪੀਜ਼ ਸਮੇਤ 14 ਨੂੰ 10 ਸਾਲ ਦੀ ਸਜ਼ਾ   | ਕਈ ਦੁਕਾਨਾਂ 'ਤੇ ਹੁਣ ਜੂਨ 1984 ਸਬੰਧਿਤ ਸਮਾਨ ਹੀ ਵਿਕੇਗਾ ਦੋ ਹਫਤਿਆਂ ਲਈ   | ਭਾਜਪਾ ਸਿੱਖ ਬੰਦੀਆਂ ਦੀ ਰਿਹਾਈ ਦੇ ਹੱਕ `ਚ ਨਹੀਂ: ਅਮਿਤ ਸ਼ਾਹ   | ਈਡੀ ਨੇ ਰਾਜਾ ਤੇ ਸੁੱਖਾ ਨੂੰ ਪੁੱਛਗਿੱਛ ਲਈ ਰਿਮਾਂਡ `ਤੇ ਲਿਆਂਦਾ   | ਕੈਨੇਡਾ ਦੇ ਐਮਐਲਏ ਪੀਟਰ ਸੰਧੂ ਅਤੇ ਪਰਿਵਾਰ ਨੂੰ ਧਮਕੀ !   |
Punjabi News Online RSS

 
ਮੁੱਖ ਖ਼ਬਰਾਂ

 • ਸਰਬੱਤ ਖਾਲਸਾ ਦੌਰਾਨ ਸਿਮਰਨਜੀਤ ਸਿੰਘ ਮਾਨ ਤੇ ਦਰਜ਼ ਹੋਇਆ ਦੇਸ਼ ਧ੍ਰੋਹ ਦਾ ਮਾਮਲਾ ਝੂਠਾ

 • ਜਸਟਿਸ (ਸੇਵਾਮੁਕਤ) ਮਹਿਤਾਬ ਸਿੰਘ ਗਿੱਲ ਕਮਿਸ਼ਨ ਨੇ ਅਕਾਲੀ ਸਰਕਾਰ ਸਮੇਂ ਨਵੰਬਰ 2015 ਨੂੰ ਸਰਬੱਤ ਖਾਲਸਾ ਦੌਰਾਨ ਸ੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ  ਸਿਮਰਨਜੀਤ ਸਿੰਘ ਮਾਨ ਵਿਰੁੱਧ ਦਰਜ ਦੇਸ਼ਧ੍ਰੋਹ ਦੇ ਮਾਮਲੇ ਨੂੰ ਝੂਠਾ ਦੱਸਿਆ ਹੈ ਅਤੇ ਕੇਸ ਦਰਜ ਕਰਨ ਵਾਲੇ ਪੁਲੀਸ ਮੁਲਾਜ਼ਮਾਂ ਵਿਰੁੱਧ ਕਾਰਵਾਈ ਦੀ ਸਿਫ਼ਾਰਸ਼ ਕੀਤੀ ਹੈ। ਛੇਵੀਂ ਅੰਤਰਿਮ ਰਿਪੋਰਟ ਵਿੱਚ 240 ਕੇਸਾਂ ਵਿੱਚੋਂ 47 ਕੇਸਾਂ ਵਿੱਚ ਕਾਰਵਾਈ ਕਰਨ ਦੀ ਸਿਫ਼ਾਰਸ਼ ਕੀਤੀ ਗਈ ਹੈ, ਜਦੋਂਕਿ 193 ਕੇਸ ਵੱਖ ਵੱਖ ਕਾਰਨਾਂ ਕਰਕੇ ਰੱਦ ਕੀਤੇ ਹਨ। ਮਾਨ ਵਿਰੁੱਧ ਕੇਸ ਦੇ ਸਬੰਧ ਵਿੱਚ ਕਮਿਸ਼ਨ ਇਸ ਸਿੱਟੇ ’ਤੇ ਪੁੱਜਿਆ ਹੈ ਕਿ 10 ਨਵੰਬਰ, 2015 ਨੂੰ ‘ਸਰਬੱਤ ਖ਼ਾਲਸਾ’ ਦੌਰਾਨ ਨਾ ਹੀ ਉਨ੍ਹਾਂ ਨੇ ਕੋਈ ਭਾਸ਼ਣ ਦਿੱਤਾ, ਨਾ ਹੀ ਕੋਈ ਸ਼ਬਦ ਬੋਲਿਆ।

  Related Stories
    
  Go to TOP Top
  0 Comment(s)   Give Comment Comments   


  Name * : Name is Must. Minimum 4 characters.
  E-mail * : Email Id is Must .Invalid format.
  Your Comment : A value is required.
      |
 • ਆਸਟ੍ਰੇਲੀਆ ਕਾਮਨਵੈਲਥ : ਮੈਰੀ ਕੌਮ ਨੇ ਲਗਾਇਆ ਗੋਲਡ ਮੈਡਲ ਤੇ ਮੁੱਕਾ

 • ਆਸਟ੍ਰੇਲੀਆ ਰਾਸ਼ਟਰਮੰਡਲ ਖੇਡਾਂ ਵਿੱਚ ਨੇ ਖੇਡਾਂ ਦੇ ਦਸਵੇਂ ਦਿਨ ਦੀ ਸੁਰੂਆਤ ਦੌਰਾਨ ਹੀ ਸਟਾਰ ਬੌਕਸਰ ਮੈਰੀ ਕੌਮ ਨੇ 45-48 ਕਿਲੋ ਵਰਗ ਵਿੱਚ ਗੋਲਡ ਮੈਡਲ ਜਿੱਤ ਲਿਆ ਹੈ। ਨੌਵੇਂ ਦਿਨ ਸ਼ੁੱਕਰਵਾਰ ਨੂੰ ਨਿਸ਼ਾਨੇਬਾਜ਼ੀ ਵਿੱਚ ਦੋ ਸੋਨੇ ਸਣੇ ਤਿੰਨ, ਕੁਸ਼ਤੀ ਵਿੱਚ ਇੱਕ ਸੋਨੇ ਸਣੇ ਚਾਰ ਤਗ਼ਮੇ, ਟੇਬਲ ਟੈਨਿਸ ਵਿੱਚ ਇੱਕ ਚਾਂਦੀ ਅਤੇ ਮੁੱਕੇਬਾਜ਼ੀ ਵਿੱਚ ਤਿੰਨ ਕਾਂਸੀ ਦੇ ਤਗ਼ਮੇ ਜਿੱਤੇ। ਭਾਰਤ ਤਗ਼ਮਾ ਸੂਚੀ ਵਿੱਚ ਤੀਜੇ ਸਥਾਨ ’ਤੇ ਹੈ।

  Pos Country Total
  1 Australia 66 50 54 170
  2 England 33 34 36 103
  3 India 18 11 14 43
  4 Canada 14 34 26 74
  5 South Africa 13 10 12 35
  6 New Zealand 10 15 12 37
  7 Scotland 9 13 19 41
  8 Nigeria 8 5 5 18
  9 Cyprus 8 1 5 14
  10 Wales 7 10 13 30
  Related Stories
    
  Go to TOP Top
  0 Comment(s)   Give Comment Comments   


  Name * : Name is Must. Minimum 4 characters.
  E-mail * : Email Id is Must .Invalid format.
  Your Comment : A value is required.
      |
 • ਉਨਾਓ ਬਲਾਤਕਾਰ ਮਾਮਲੇ ‘ਚ ਭਾਜਪਾ ਦਾ MLA ਗ੍ਰਿਫਤਾਰ

 • ਸੀਬੀਆਈ ਟੀਮ ਨੇ ਉਨਾਓ ਵਿੱਚ 17 ਸਾਲ ਦੀ ਲੜਕੀ ਨਾਲ ਬਲਾਤਕਾਰ ਦੇ ਮਾਮਲੇ ਵਿੱਚ ਭਾਜਪਾ ਦੇ ਵਿਧਾਇਕ ਕੁਲਦੀਪ ਸਿੰਘ ਸੈਂਗਰ ਨੂੰ ਗਿ੍ਫਤਾਰ ਕਰ ਲਿਆ ਹੈ। ਸੀਬੀਆਈ ਨੇ ਲਖਨਊ ਸਥਿਤ ਦਫਤਰ ਵਿੱਚ ਉਸ ਕੋਲੋਂ 16 ਘੰਟੇ ਪੁੱਛਗਿੱਛ ਕੀਤੀ। ਇਸ ਮਾਮਲੇ  ਨਾਲ ਸਬੰਧਤ ਤਿੰਨ ਕੇਸਾਂ ਦੀ ਸੀਬੀਆਈ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਹਾਈਕੋਰਟ ਨੇ ਕਿਹਾ ਕਿ ਵਿਧਾਇਕ ਨੂੰ ਤੁਰੰਤ ਗ੍ਰਿਫਤਾਰ ਕੀਤਾ ਜਾਵੇ ਉਹ ਕਾਨੂੰਨੀ ਕਾਰਵਾਈ ਨੂੰ ਪ੍ਰਭਾਵਿਤ ਕਰ ਸਕਦਾ ਹੈ।ਹਾਈ ਕੋਰਟ ਨੇ ਕਿਹਾ ਹੈ ਕਿ ਸਟੇਟਸ ਰਿਪੋਰਟ 2 ਮਈ ਤੱਕ ਅਦਾਲਤ ਨੂੰ ਸੌਂਪੀ ਜਾਵੇ। ਸੀਬੀਆਈ ਦੇ ਵਿਸ਼ੇਸ਼ ਮਾਹਿਰਾਂ ਨੇ ਜੇਲ੍ਹ ਵਿੱਚ ਘਟਨਾ ਸਥਾਨ ਦਾ ਦੌਰਾ ਕੀਤਾ ਹੈ ਜਿੱਥੇ ਪੀੜਤ ਲੜਕੀ ਦੇ ਪਿਤਾ ਦੀ ਮੌਤ ਹੋਈ ਸੀ। ਸੀਬੀਆਈ ਵੱਲੋਂ ਪਹਿਲੀ ਦਰਜ ਕੀਤੀ ਐਫਆਈਆਰ ਵਿੱਚ ਬੰਗਰਮਾਓ ਦੇ ਵਿਧਾਇਕ ਕੁਲਦੀਪ ਸਿੰਘ ਸੈਂਗਰ ਤੇ ਇੱਕ ਔਰਤ ਸ਼ਸ਼ੀ ਸਿੰਘ ਦਾ ਨਾਂ ਮੁਲਜ਼ਮ ਵਜੋਂ ਸ਼ਾਮਲ ਹੈ। ਦੂਜੀ ਵਿੱਚ ਚਾਰ ਸਥਾਨਕ ਵਸਨੀਕ ਸ਼ਾਮਲ ਹਨ, ਜਿਨ੍ਹਾਂ ਨੇ ਲੜਕੀ ਦੇ ਪਿਤਾ ਦੀ ਕੁੱਟਮਾਰ ਕੀਤੀ ਸੀ ਅਤੇ ਇਨ੍ਹਾਂ ਉੱਤੇ ਉਸ ਦੀ ਜੁਡੀਸ਼ੀਅਲ ਹਿਰਾਸਤ ਦੌਰਾਨ ਹੱਤਿਆ ਕਰਨ ਦਾ   ਵੀ ਦੋਸ਼ ਹੈ। ਵਿਧਾਇਕ ਵਿਰੁੱਧ ਕਾਰਵਾਈ ਨਾ ਕਰਨ ਤੋਂ ਸਖਤ ਆਲੋਚਨਾ ਦਾ ਸ਼ਿਕਾਰ ਬਣੇ ਮੁੱਖ ਮੰਤਰੀ ਯੋਗੀ ਆਦਿੱਤਿਆ ਨਾਥ ਨੇ ਕਿਹਾ ਹੈ ਕਿ ਅਪਰਾਧੀ ਕਿੰਨਾ ਵੀ ਪ੍ਰਭਾਵਸ਼ਾਲੀ ਕਿਉਂ ਨਾ ਹੋਵੇ, ਉਸ ਦੀ ਸਰਕਾਰ ਸਖ਼ਤੀ ਨਾਲ ਨਿਪਟੇਗੀ।

  Related Stories
    
  Go to TOP Top
  0 Comment(s)   Give Comment Comments   


  Name * : Name is Must. Minimum 4 characters.
  E-mail * : Email Id is Must .Invalid format.
  Your Comment : A value is required.
      |
 • ਸਿੱਧੂ ਮਾਮਲੇ ਤੇ ਸਰਕਾਰ ਆਪਣਾ ਸਟੈਂਡ ਨਹੀਂ ਬਦਲ ਸਕਦੀ ਸੀ :- ਕੈਪਟਨ

 • ਆਪਣੇ ਹੀ ਮੰਤਰੀ ਨਵਜੋਤ ਸਿੰਘ ਸਿੱਧੂ ਵਿਰੁੱਧ ਸਟੈਂਡ ਪੰਜਾਬ ਸਰਕਾਰ ਵੱਲੋਂ ਸੁਪਰੀਮ ਕੋਰਟ ਵਿੱਚ ਲਏ ਜਾਣ ਕਾਰਨ ਭਾਵੇਂ ਸੂਬੇ ਵਿੱਚ ਰਾਜਸੀ ਤੂਫਾਨ ਪੈਦਾ ਹੋ ਗਿਆ ਹੈ, ਪਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸ ਸਟੈਂਡ ਨੂੰ ਸਹੀ ਠਹਿਰਾਉਂਦਿਆਂ ਕਿਹਾ ਕਿ ਸਰਕਾਰ ਸੁਪਰੀਮ ਕੋਰਟ ’ਚ ਇਸ ਤੋਂ ਬਿਨਾਂ ਹੋਰ ਕੋਈ ਸਟੈਂਡ ਨਹੀਂ ਸੀ ਲੈ ਸਕਦੀ। ਅਖਬਾਰ ਨੂੰ ਦਿੱਤੇ ਇੰਟਰਵਿਊ ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ, ‘‘ਇਹ ਕੇਸ 30 ਸਾਲ ਪਹਿਲਾਂ ਦਰਜ ਹੋਇਆ ਸੀ। ਇਹ ਪਹਿਲਾਂ ਟਰਾਇਲ ਕੋਰਟ ਵਿੱਚ ਚੱਲਿਆ ਤੇ ਫਿਰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ। ਪੰਜਾਬ ਸਰਕਾਰ ਦਾ ਸਟੈਂਡ ਦੋਵਾਂ ਅਦਾਲਤਾਂ ਵਿੱਚ ਇੱਕੋ ਰਿਹਾ ਹੈ ਅਤੇ ਹੁਣ ਕੇਸ ਸੁਪਰੀਮ ਕੋਰਟ ਵਿੱਚ ਚਲਾ ਗਿਆ ਹੈ। ਇਸ ਕੇਸ ਵਿੱਚ ਕੋਈ ਨਵੀਂ ਗਵਾਹੀ ਨਹੀਂ ਦਿੱਤੀ ਗਈ ਅਤੇ ਸੁਣਵਾਈ ਮਹਿਜ਼ ਕਾਨੂੰਨੀ ਨੁਕਤੇ ਤੋਂ ਹੋ ਰਹੀ ਹੈ। ਜੇ ਪੰਜਾਬ ਸਰਕਾਰ ਆਪਣਾ ਸਟੈਂਡ ਬਦਲਦੀ ਹੈ ਤਾਂ ਲੋਕ ਸਾਨੂੰ ਪੁੱਛਣਗੇ ਕਿ ਅਸੀਂ ਹੁਣ ਝੂਠ ਬੋਲ ਰਹੇ ਹਾਂ ਜਾਂ ਪਹਿਲਾਂ ਝੂਠੇ ਸਾਂ।’’
  ਉਨ੍ਹਾਂ ਕਿਹਾ ਕਿ ਉਹ ਨਵਜੋਤ ਸਿੰਘ ਸਿੱਧੂ ਨੂੰ ਛੋਟੇ ਹੁੰਦੇ ਤੋਂ ਜਾਣਦੇ ਹਨ ਅਤੇ ਉਨ੍ਹਾਂ ਉਸ ਨੂੰ ਵਿਸ਼ਵ ਕ੍ਰਿਕਟ ਵਿੱਚ ਛਾਏ ਨੂੰ ਵੀ ਦੇਖਿਆ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਆਸ ਹੈ ਕਿ ਸਿੱਧੂ  ਦੀ ਖੇਡਾਂ ਵਿੱਚ 30 ਸਾਲ ਦੀ ਸੇਵਾ ਅਤੇ ਉਨ੍ਹਾਂ ਦੀ ਸਮਾਜ ਸੇਵਾ ਨੂੰ ਸੁਪਰੀਮ ਕੋਰਟ ਧਿਆਨ ਵਿੱਚ ਰੱਖੇਗੀ। ਉਨ੍ਹਾਂ ਕਿਹਾ, ‘‘ਸਿੱਧੂ ਵਿਲੱਖਣ ਸ਼ਖ਼ਸੀਅਤ ਹੈ ਅਤੇ ਵੱਡੀ ਸੋਚ ਦਾ ਮਾਲਕ ਹੈ। ਜੇ ਕੋਈ ਲੋੜਵੰਦ ਉਸ ਕੋਲ ਆਉਂਦਾ ਹੈ ਤਾਂ ਉਹ ਆਪਣੇ ਪੱਲਿਓਂ ਪੈਸੇ ਖਰਚ ਕੇ ਵੀ ਉਸਦੀ ਮੱਦਦ ਲਈ ਤਿਆਰ ਹੋ ਜਾਂਦਾ ਹੈ।’’

  Related Stories
    
  Go to TOP Top
  0 Comment(s)   Give Comment Comments   


  Name * : Name is Must. Minimum 4 characters.
  E-mail * : Email Id is Must .Invalid format.
  Your Comment : A value is required.
      |
 • ਨਾਨਕ ਸ਼ਾਹ ਫਕੀਰ ਫਿਲਮ ਦੇ ਅੱਜ ਰੀਲੀਜ਼ ਹੋਣ ਦੀ ਹਾਲੇ ਤੱਕ ਕੋਈ ਖ਼ਬਰ ਨਹੀ

 • ਪੰਜਾਬ ਤੇ ਇਸ ਦੇ ਗੁਆਂਢੀ ਸੂਬਿਆਂ ਵਿੱਚ ਫ਼ਿਲਮ ਨਾਨਕ ਸ਼ਾਹ ਫਕੀਰ ਨਹੀਂ ਲੱਗੀ। ਨਿਰਮਾਤਾ ਵੱਲੋਂ ਤੋਂ ਫ਼ਿਲਮ ਦੀ ਰਿਲੀਜ਼ ਟਾਲੇ ਜਾਣ ਸਬੰਧੀ ਕੋਈ ਅਧਿਕਾਰਤ ਸੂਚਨਾ ਜਾਰੀ ਨਹੀਂ ਕੀਤੀ ਗਈ ਹੈ। ਆਨਲਾਈਨ ਬੁਕਿੰਗ ਕਰਨ ਵਾਲੀ ਵੈਬਸਾਈਟ ਤੇ ਕਿਸੇ ਵੀ ਵੱਡੇ ਸ਼ਹਿਰ ਵਿੱਚ ਇਸ ਦੇ ਰੀਲੀਜ ਹੋਣ ਦੀ ਹਾਲੇ ਤੱਕ ਖ਼ਬਰ ਨਹੀਂ ਹੈ। ਫਿਲਮ ਦੇ ਵਿਰੋਧ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਆਪਣੇ ਸਮੂਹ ਅਦਾਰੇ ਅੱਜ ਬੰਦ ਰੱਖੇ ਗਏ।

  Related Stories
    
  Go to TOP Top
  0 Comment(s)   Give Comment Comments   


  Name * : Name is Must. Minimum 4 characters.
  E-mail * : Email Id is Must .Invalid format.
  Your Comment : A value is required.
      |
 • ਇਰਾਕ `ਚ ਮਾਰੇ ਗਏ ਨੌਜਵਾਨ ਦੀ ਹੋਈ ਅੰਤਿਮ-ਅਰਦਾਸ

 • ਮੱਤੇਵਾਲ 12 ਅਪ੍ਰੈਲ - ਇਰਾਕ 'ਚ ਆਈ ਐੱਸ ਆਈ ਐੱਸ ਵੱਲੋਂ ਅਗਵਾਹ ਉਪਰੰਤ ਮਾਰ ਦਿਤੇ ਗਏ 39 ਭਾਰਤੀ ਕਾਮਿਆਂ ਵਿਚੋਂ ਇਕ ਅੰਮ੍ਰਿਤਸਰ ਜ਼ਿਲ੍ਹੇ ਦੇ ਪਿੰਡ ਭੋਏ ਵਾਲ ਵਾਸੀ ਮਨਜਿੰਦਰ ਸਿੰਘ ਨਿਮਿਤ ਸ੍ਰੀ ਅਖੰਡ ਪਾਠ ਅਤੇ ਅੰਤਿਮ ਅਰਦਾਸ ਉਪਰੰਤ ਸ਼ਰਧਾਂਜਲੀ ਸਮਾਰੋਹ ਕੀਤਾ ਗਿਆ। ਜਿਸ ਵਿਚ ਵੱਖ ਵੱਖ ਸਿਆਸੀ ਪਾਰਟੀਆਂ ਦੇ ਆਗੂਆਂ ਨੇ ਸਵ: ਮਨਜਿੰਦਰ ਸਿੰਘ ਨੂੰ ਸ਼ਰਧਾ ਦੇ ਫੁਲ ਭੇਟ ਕਰਦਿਆਂ ਪੀੜਤ ਪਰਿਵਾਰਾਂ ਲਈ ਹਰ ਸੰਭਵ ਮਦਦ ਅਤੇ ਯੋਗ ਮੁਆਵਜ਼ੇ ਦੀ ਕੇਂਦਰ ਅਤੇ ਰਾਜ ਸਰਕਾਰ ਤੋਂ ਮੰਗ ਕੀਤੀ ਗਈ।  
  ਇਸ ਮੌਕੇ ਬੋਲਦਿਆਂ ਸਾਬਕਾ ਮੰਤਰੀ ਅਤੇ ਅਕਾਲੀ ਦਲ ਦੇ ਜਨਰਲ ਸਕੱਤਰ ਸ: ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਮਨਜਿੰਦਰ ਸਿੰਘ ਇਕ ਮਿਹਨਤੀ, ਹੋਣਹਾਰ ਅਤੇ ਪਰਿਵਾਰ ਦਾ ਇਕੋ ਇਕ ਸਹਾਰਾ ਸੀ। ਉਸ ਦੇ ਅਗਵਾਹ ਦੀ ਖ਼ਬਰ ਅਤੇ ਹੁਣ ਦੀ ਬੇਵਕਤੀ ਮੌਤ ਨੇ ਪਰਿਵਾਰ ਨੂੰ ਗਹਿਰਾ ਸਦਮਾ ਹੀ ਨਹੀਂ ਪਹੁੰਚਿਆ ਸਗੋਂ ਅਤਿ ਮੁਸ਼ਕਲ ਹਲਾਤਾਂ ਦਾ ਵੀ ਸਾਹਮਣਾ ਕਰਨਾ ਪਿਆ। ਉਨ੍ਹਾਂ ਮਨਜਿੰਦਰ ਸਿੰਘ ਦੀ ਭੈਣ ਗੁਰਪਿੰਦਰ ਕੌਰ ਵੱਲੋਂ ਆਪਣੇ ਭਰਾ ਸਮੇਤ ਹੋਰਨਾਂ ਅਗਵਾਹ ਹੋਏ ਭਾਰਤੀ ਕਿਰਤੀਆਂ ਦੀ ਭਾਲ ਲਈ ਚੁਕੇ ਗਏ ਯਤਨਾਂ ਦੀ ਭਰਪੂਰ ਸ਼ਲਾਘਾ ਕੀਤੀ ।  ਪਾਕਿਸਤਾਨ ਵਿਚ ਮਾਰੇ ਗਏ ਸਰਬਜੀਤ ਸਿੰਘ ਵਾਸੀ ਭਿੱਖੀਵਿੰਡ ਦੀ ਤਰਜ਼ 'ਤੇ  ਪੀੜਤ ਪਰਿਵਾਰ ਚੋਂ ਉਕਤ ਭੈਣ ਲਈ ਨਾਇਬ ਤਹਿਸੀਲਦਾਰ ਦੀ ਨੌਕਰੀ ਅਤੇ ਹਰੇਕ ਪਰਿਵਾਰ ਲਈ ਇਕ ਕਰੋੜ ਮੁਆਵਜ਼ੇ ਦੀ ਮੰਗ ਕੀਤੀ। ਉਨ੍ਹਾਂ ਸਰਕਾਰਾਂ ਨੂੰ ਆਪਣੀ ਜ਼ਿੰਮੇਵਾਰੀਆਂ ਸਮਝਣ ਦੀ ਅਪੀਲ ਕੀਤੀ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ: ਮਜੀਠੀਆ ਨੇ ਕਿਹਾ ਕਿ ਬੇਰੁਜ਼ਗਾਰੀ ਦੀ ਚੁਨੌਤੀ ਸਾਡੇ ਸਾਹਮਣੇ ਖੜੀ ਹੈ ਪਰ ਕਾਂਗਰਸ ਸਰਕਾਰ ਵਾਅਦੇ ਮੁਤਾਬਿਕ ਨੌਕਰੀਆਂ ਦੇਣ 'ਚ ਬੁਰਾਂ ਦਰਾਂ ਫਲਾਪ ਹੋਈ ਹੈ। ਉਨ੍ਹਾਂ ਕਰਜ਼ਾ ਮੁਆਫ਼ੀ ਦੇ ਨਾਂ 'ਤੇ ਕਿਸਾਨਾਂ ਨਾਲ ਕੀਤਾ ਜਾ ਰਿਹਾ ਫ਼ਰੇਬ ਤੁਰੰਤ ਬੰਦ ਕਰਨ ਲਈ ਕਿਹਾ।
  ਇਸ ਮੌਕੇ ਕਾਂਗਰਸੀ ਆਗੂ ਸੁਖਜਿੰਦਰ ਰਾਜ ਸਿੰਘ ਲਾਲੀ ਮਜੀਠਾ ਨੇ ਕਿਹਾ ਕਿ ਕਾਂਗਰਸ ਸਰਕਾਰ ਵੱਲੋਂ ਪੀੜਤ ਪਰਿਵਾਰਾਂ ਦੀ ਮਦਦ ਅਤੇ ਮੁਆਵਜ਼ਾ ਦੇ ਕੀਤੇ ਗਏ ਵਾਅਦੇ ਨੂੰ ਹਰ ਹਾਲ ਵਿਚ ਪੂਰਾ ਕੀਤਾ ਜਾਵੇਗਾ। 

  Related Stories
    
  Go to TOP Top
  0 Comment(s)   Give Comment Comments   


  Name * : Name is Must. Minimum 4 characters.
  E-mail * : Email Id is Must .Invalid format.
  Your Comment : A value is required.
      |
 • ਆਸਟ੍ਰੇਲੀਆ ਕਾਮਨਵੈਲਥ: ਭਾਰਤੀ ਖਿਡਾਰੀਆਂ ਦੇ ਹੱਥ ਹੁਣ ਤੱਕ 15 ਸੋਨੇ ਦੇ 8 ਚਾਂਦੀ ਦੇ ਤੇ ਕਾਂਸੇ ਦੇ ਤਗਮੇ

 • ਦੋ ਵਾਰ ਦੇ ਓਲੰਪਿਕ ਤਗ਼ਮਾ ਜੇਤੂ ਪਹਿਲਵਾਨ ਸੁਸ਼ੀਲ ਕੁਮਾਰ ਨੇ ਚੰਗਾ ਪ੍ਰਦਰਸ਼ਨ ਕਰਦਿਆਂ ਆਸਟ੍ਰੇਲੀਆ ਕਾਮਵਵੈਲਥ 'ਚ ਸੋਨ ਤਗ਼ਮਾ ਜਿੱਤਿਆ, ਜਦਕਿ ਰਾਹੁਲ ਅਵਾਰੇ ਨੇ ਰਾਸ਼ਟਰਮੰਡਲ ਖੇਡਾਂ ਵਿੱਚ ਪਲੇਠਾ ਸੁਨਹਿਰੀ ਤਗ਼ਮਾ ਆਪਣੇ ਨਾਮ ਕੀਤਾ ਹੈ।ਇਸ ਤਰ੍ਹਾਂ ਭਾਰਤ ਕੋਲ ਹੁਣ 15 ਸੋਨੇ ਦੇ, 8 ਚਾਂਦੀ ਦੇ ਤੇ ਕਾਂਸੇ ਦੇ ਤਗਮੇ ਹੋ ਚੁੱਕੇ ਹਨ।

   

  Pos Country Total
  1 Australia 63 46 50 159
  2 England 29 33 27 89
  3 India 15 8 10 33
  4 Canada 13 29 19 61
  5 South Africa 11 10 12 33
  6 New Zealand 10 12 9 31
  7 Cyprus 8 0 3 11
  8 Scotland 7 13 17 37
  9 Wales 7 9 10 26
  10 Jamaica 4 6 5 15
  Related Stories
    
  Go to TOP Top
  0 Comment(s)   Give Comment Comments   


  Name * : Name is Must. Minimum 4 characters.
  E-mail * : Email Id is Must .Invalid format.
  Your Comment : A value is required.
      |
 • ਵਿਵਾਦਿਤ ਫਿਲਮ ਦੇਸ਼ ਭਰ ‘ਚ ਅੱਜ ਲੱਗੇਗੀ:ਪਰ ਅਦਾਲਤਾਂ ‘ਚ ਸੁਣਵਾਈ 22 ਅਪ੍ਰੈਲ ਨੂੰ

 • ਸ਼੍ਰੋਮਟੀ ਕਮੇਟੀ ਫਿਲਮ ਨਾਨਕ ਸ਼ਾਹ ਫਕੀਰ ਦੇ ਰਿਲੀਜ਼ ਹੋਣ ਉੱਤੇ ਰੋਕ ਲਾਏ ਜਾਣ ਦੀ ਕੋਸ਼ਿਸ਼ ਕੀਤੀ ਪਰ ਸੁਪਰੀਮ ਕੋਰਟ ਅਤੇ ਦਿੱਲੀ ਹਾਈ ਕੋਰਟ ਨੇ ਫਿਲਮ ਉੱਤੇ ਰੋਕ ਨਹੀਂ ਲਾਈ ਅਤੇ ਫਿਲਮ ਅੱਜ ਦੇਸ਼ ਭਰ ਦੇ ਸਿਨੇਮਾ ਘਰਾਂ ਵਿੱਚ ਲੱਗੇਗੀ। ਸੁਪਰੀਮ ਕੋਰਟ ਅਤੇ ਦਿੱਲੀ ਹਾਈ ਕੋਰਟ ਨੇ ਇਸ ਮਾਮਲੇ ਉੱਤੇ ਤੁਰੰਤ ਸੁਣਵਾਈ ਦੀਆਂ ਪਟੀਸ਼ਨਾਂ ਸੁਣਵਾਈ ਲਈ ਸਵੀਕਾਰ ਨਾ ਕੀਤੀਆਂ ਪਰ ਬਾਅਦ ਵਿੱਚ ਸੁਪਰੀਮ ਕੋਰਟ ਫਿਲਮ ਸਬੰਧੀ ਸੁਣਵਾਈ 16 ਅਪਰੈਲ ਨੂੰ ਅਤੇ ਦਿੱਲੀ ਹਾਈ ਕੋਰਟ 22 ਅਪਰੈਲ ਨੂੰ ਕਰਨ ਲਈ ਤਿਆਰ ਹੋ ਗਈਆਂ ਪਰ ਉਦੋਂ ਤੱਕ ਤਾਂ ਫਿਲਮ ਸਿਨੇਮਿਆਂ ‘ਚ ਚੱਲ ਚੁੱਕੀ ਹੋਵੇਗੀ।

  Related Stories
    
  Go to TOP Top
  0 Comment(s)   Give Comment Comments   


  Name * : Name is Must. Minimum 4 characters.
  E-mail * : Email Id is Must .Invalid format.
  Your Comment : A value is required.
      |
 • ਸਿੱਧੂ ਫਸੇਗਾ ਗੁਰਨਾਮ ਸਿੰਘ ਕਤਲ ਕੇਸ ‘ਚ ! ਪੰਜਾਬ ਸਰਕਾਰ ਸਿੱਧੂ ਦੇ ਖਿਲਾਫ ਭੁਗਤੀ

 • 1988 ਦੇ ਗੁਰਨਾਮ ਸਿੰਘ ਹੱਤਿਆ ਮਾਮਲੇ ‘ਚ ਪੰਜਾਬ ਸਰਕਾਰ ਦੇ ਵਕੀਲ ਐਸ ਐਸ ਸਾਰੋਂ ਨੇ ਸੁਪਰੀਮ ਕੋਰਟ ਵਿੱਚ ਜਸਟਿਸ ਜੇ ਚੇਲਾਮੇਸ਼ਵਰ ਤੇ ਸੰਜੇ ਕਿਸ਼ਨ ਕੌਲ ਦੇ ਬੈਂਚ ਨੂੰ ਦੱਸਿਆ ਕਿ ਪਟਿਆਲਾ ਵਾਸੀ ਗੁਰਨਾਮ ਸਿੰਘ ਦੀ ਸਿੱਧੂ ਵੱਲੋਂ ਮਾਰੇ ਗਏ ਮੁੱਕੇ ਕਾਰਨ ਹੀ ਮੌਤ ਹੋਈ ਸੀ। ਉਨ੍ਹਾਂ ਕਿਹਾ ਕਿ ਟ੍ਰਾਇਲ ਕੋਰਟ ਦਾ ਇਹ ਨਜ਼ਰੀਆ ਗ਼ਲਤ ਸੀ ਕਿ ਗੁਰਨਾਮ ਸਿੰਘ ਦੀ ਮੌਤ ਦਿਲ ਦੀ ਧੜਕਨ ਰੁਕਣ ਕਾਰਨ ਹੋਈ ਸੀ ਨਾ ਕਿ ਦਿਮਾਗ ਦੀ ਨਸ ਫਟਣ ਕਾਰਨ।ਸਰਕਾਰ ਨੇ ਇਸ ਮਾਮਲੇ ਵਿੱਚ ਆਪਣੇ ਹੀ ਕੈਬਿਨੇਟ ਮੰਤਰੀ ਸਿੱਧੂ ਦੀ ਤਿੰਨ ਸਾਲ ਦੀ ਸਜ਼ਾ ਬਰਕਰਾਰ ਰੱਖਣ ਦੀ ਹਮਾਇਤ ਕੀਤੀ ਹੈ। 
  ਸ਼ਿਕਾਇਤਕਰਤਾ ਧਿਰ ਦੀ ਤਰਫ਼ੋਂ ਪੇਸ਼ ਹੋਏ ਸੀਨੀਅਰ ਐਡਵੋਕੇਟ ਸਿਧਾਰਥ ਲੂਥਰਾ ਨੇ ਕਿਹਾ ਕਿ ਸਿੱਧੂ ਦੀ ਸਜ਼ਾ ਵਧਾਈ ਜਾਵੇ ਕਿਉਂਕਿ ਇਹ ਹੱਤਿਆ ਦਾ ਕੇਸ ਹੈ ਤੇ ਉਸ ਨੇ ਮ੍ਰਿਤਕ ਦੀ ਕਾਰ ਦੀਆਂ ਚਾਬੀਆਂ ਜਾਣ ਬੁੱਝ ਕੇ ਕੱਢ ਲਈਆਂ ਸਨ ਤਾਂ ਕਿ ਉਸ ਨੂੰ ਕੋਈ ਮੈਡੀਕਲ ਸਹਾਇਤਾ ਨਾ ਮਿਲ ਸਕੇ।
  ਕੇਸ ਦੀ ਸੁਣਵਾਈ ਜਾਰੀ ਰਹੇਗੀ ਤੇ 17 ਅਪਰੈਲ ਨੂੰ ਸਿੱਧੂ ਦੇ ਵਕੀਲ ਸੀਨੀਅਰ ਐਡਵੋਕੇਟ ਆਰ ਐਸ ਚੀਮਾ ਰਾਜ ਸਰਕਾਰ ਦੇ ਤਰਕਾਂ ਦਾ ਖੰਡਨ ਕਰਨਗੇ। ਸਤੰਬਰ 1999 ਵਿੱਚ ਟ੍ਰਾਇਲ ਕੋਰਟ ਨੇ ਨਵਜੋਤ ਸਿੰਘ ਸਿੱਧੂ ਨੂੰ ਗੁਰਨਾਮ ਸਿੰਘ ਦੀ ਮੌਤ ਦੇ ਦੋਸ਼ ਤੋਂ ਬਰੀ ਕਰ ਦਿੱਤਾ ਸੀ ਪਰ ਹਾਈ ਕੋਰਟ ਨੇ ਦਸੰਬਰ 2006 ਵਿੱਚ ਸਿੱਧੂ ਤੇ ਸਹਿ ਮੁਲਜ਼ਮ ਰੁਪਿੰਦਰ ਸਿੰਘ ਸੰਧੂ ਨੂੰ ਗ਼ੈਰ-ਇਰਾਦਾ ਹੱਤਿਆ ਦਾ ਦੋਸ਼ੀ ਕਰਾਰ ਦਿੰਦਿਆਂ ਉਨ੍ਹਾਂ ਨੂੰ ਤਿੰਨ ਸਾਲਾਂ ਦੀ ਕੈਦ ਤੇ ਇਕ ਲੱਖ ਰੁਪਏ ਦੀ ਕੈਦ ਦੀ ਸਜ਼ਾ ਸੁਣਾਈ ਸੀ।
  ਸਿੱਧੂ ਨੇ ਕਿਹਾ ਕਿ ਇਸ ਮਾਮਲੇ ਤੇ ਕੈਪਟਨ ਅਮਰਿੰਦਰ ਸਿੰਘ ਅਤੇ ਐਡਵੋਕੇਟ ਜਨਰਲ ਹੀ ਜਵਾਬ ਦੇ ਸਕਦੇ ਹਨ।

  Related Stories
    
  Go to TOP Top
  0 Comment(s)   Give Comment Comments   


  Name * : Name is Must. Minimum 4 characters.
  E-mail * : Email Id is Must .Invalid format.
  Your Comment : A value is required.
      |
 • ਹੁਣ ਸ੍ਰੋਮਣੀ ਕਮੇਟੀ ਕਰੇਗੀ ਕਾਲੀਆਂ ਪੱਗਾਂ ਤੇ ਕਾਲੇ ਦੁਪੱਟਿਆਂ ਨਾਲ ਵਿਰੋਧ

 • ਫ਼ਿਲਮ 'ਨਾਨਕ ਸ਼ਾਹ ਫ਼ਕੀਰ' ਜਾਰੀ ਹੋਣ ਦੇ ਰੋਸ ਵਜੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਆਪਣੇ ਦਫ਼ਤਰ ਅਤੇ ਇਸ ਨਾਲ ਸਬੰਧਤ ਸਮੂਹ ਅਦਾਰੇ 13 ਅਪ੍ਰੈਲ ਨੂੰ ਬੰਦ ਰੱਖਣ ਦਾ ਐਲਾਣ ਕੀਤਾ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੇ ਸਿੱਖ ਜਗਤ ਨੂੰ ਅਪੀਲ ਕੀਤੀ ਕਿ ਉਹ 13 ਅਪ੍ਰੈਲ ਨੂੰ ਕਾਲੇ ਰੰਗ ਦੀਆਂ ਦਸਤਾਰਾਂ ਅਤੇ ਦੁਪੱਟੇ ਲੈ ਕੇ ਫਿਲਮ ਪ੍ਰਤੀ ਸ਼ਾਂਤਮਈ ਢੰਗ ਨਾਲ ਆਪਣਾ ਵਿਰੋਧ ਦਰਜ਼ ਕਰਨ।

  Related Stories
    
  Go to TOP Top
  0 Comment(s)   Give Comment Comments   


  Name * : Name is Must. Minimum 4 characters.
  E-mail * : Email Id is Must .Invalid format.
  Your Comment : A value is required.
      |

  Old Newsਪਿਛਲੇ ਅੰਕ ਦੇਖੋ     << First    << 1 2 3 [4] 5 6 7  >>    Last >>
 • ਆਲਮੀ ਬਰਾਬਰਤਾ ਦਾ ਸੁਨੇਹਾ ਦੇ ਗਿਆ ਰੇਡੀਓ `ਚੰਨ ਪ੍ਰਦੇਸੀ` ਦੀ 6ਵੀਂ ਵਰੇਗੰਢ `ਤੇ ਕਰਵਾਇਆ ਸੈਮੀਨਾਰ
 • ਰੇਡੀਓ ਚੰਨ ਪ੍ਰਦੇਸੀ ਵੱਲੋਂ ਸੈਮੀਨਾਰ ਅਤੇ ਸਨਮਾਨ ਸਮਾਰੋਹ 24 ਮਾਰਚ ਨੂੰ
 • ਯੂਨੀਵਰਸਿਟੀ ਆਫ ਸਾਊਥ ਅਮਰੀਕਾ ਦੁਆਰਾ ਪ੍ਰਿੰਸੀਪਲ ਡਾ ਜਰਨੈਲ ਸਿੰਘ ਆਨੰਦ ਡੀ ਲਿਟ ਦੀ ਡਿਗਰੀ ਨਾਲ ਸਨਮਾਨਿਤ
 • `ਪੰਜਾਬ ਦੇ ਪੰਛੀ` ਕਿਤਾਬ ਹੋਈ ਲੋਕ ਅਰਪਣ
 • ਮਾਂ-ਬੋਲੀ ਸਤਿਕਾਰ ਸਮਾਗਮ ਵਲੋਂ ਜਾਰੀ ਕੀਤਾ ਗਿਆ ਐਲਾਨਨਾਮਾ
 • ਭਾਰ ਨੂੰ ਕਾਬੂ `ਚ ਰੱਖਣ ਅਤੇ ਹਾਜ਼ਮਾ ਦਰੁਸਤ ਰੱਖਣ ਅਤੇ ਪੇਟ ਗੈਸ ਦੇ ਖਾਤਮੇ ਲਈ ਸ: ਪ੍ਰਸੋਤਮ ਸਿੰਘ ਜੀ ਦਾ ਨੁਸਖਾ
 • 6 ਤੋਂ ਵੱਧ ਸੈਲਫੀਆਂ ਮਾਨਸਿਕ ਬਿਮਾਰੀ ਇਸ ਦਾ ਇਲਾਜ ਜਰੂਰੀ !
 • ਬੱਚਿਆਂ ਦੇ ਖਾਣ ਵਾਲੀਆਂ ਸੌਂਫ਼ ਦੀਆਂ ਗੋਲੀਆਂ `ਚ ਮੁਰਗੇ ਤੇ ਸੂਰ ਦੀ ਚਰਬੀ
 • ਅਸੀਂ ਆਪਣੇ ਸਰੀਰ ਦੇ ਮਨ ਦੇ ਆਪ ਹੀ ਵੈਦ ਹਕੀਮ ਹੁੰਦੇ ਹਾਂ
 • 40 ਸਾਲ ਦੀ ਉਮਰ `ਚ ਜਵਾਨ ਰਹਿਣ ਦਾ ਆਸਾਨ ਤਰੀਕਾ
 • 
  SocialTwist Tell-a-Friend
 • ਨਿਕਾਹ ਕਰਵਾ ਕੇ ਉੱਥੇ ਹੀ ਰਹਿਣਾ ਚਾਹੁੰਦੀ ਹੈ ਸਿੱਖ ਜਥੇ ਨਾਲ ਪਾਕਿਸਤਾਨ ਗਈ ਕਿਰਨ ਬਾਲਾ ਉਰਫ ਅਮੀਨਾ ਬੀਬੀ
 • ਪੰਜਾਬ ‘ਚ ਝੰਡੀ ਵਾਲੀਆਂ ਕਾਰਾਂ ਉਡੀਕਦੇ ਕਾਂਗਰਸੀ ਵਿਧਾਇਕ, ਦਿੱਲੀ ‘ਚ ਮੀਟਿੰਗਾਂ ਦੌਰਾਨ ਨਹੀ ਨਿਕਲ ਰਿਹਾ ਕੋਈ ਨਤੀਜਾ
 • ਇੰਗਲੈਡ `ਚ ਮੋਦੀ ਖਿਲਾਫ ਜੋਰਦਾਰ ਪ੍ਰਦਰਸ਼ਨ
 • ਹਿਮਾਚਲ ਵਲੋਂ ਪੰਜਾਬ ਤੋਂ ਪਾਣੀਆਂ ਦਾ ਮੁੱਲ ਮੰਗਣਾ ਤਰਕ ਰਹਿਤ ਅਤੇ ਪਾਣੀਆਂ ਬਾਰੇ ਕਾਨੂੰਨ ਦੇ ਉਲਟ
 • ਚੱਢਾ ਪਰਿਵਾਰ ਦੀਆਂ ਨੂੰਹਾਂ ਅਰੂਸਾ ਆਲਮ ਨਾਲ ਮੁੱਖ ਮੰਤਰੀ ਨਿਵਾਸ ਤੇ ਤਸਵੀਰਾਂ ਵਾਇਰਲ , ਪੰਜਾਬ ਦੀ ਸਿਆਸਤ ‘ਚ ਆਈ ਵੱਡੇ ਦਿਨਾਂ ਵਾਲੀ ਗਰਮੀ
 • ਹੁਣ ਪੱਥਰ ਬੋਲਦੇ ਨੇ , ਚੰਡੀਗੜ੍ਹ ਦੇ ਬੂਹੇ
 • ਕਿਰਾਏ `ਤੇ ਕਮਰੇ ਲੈ ਕੇ ਰਹਿੰਦੀ ਹੈ ਸੁਪਰਹਿੱਟ ਗਾਇਕਾ
 • ਮਲੱਵਈ ਗਿੱਧਾ : ਆਜਾ ਨਾਨਕਾ ਕੇਰਾਂ
 • 24 ਕੈਰੇਟ ਖਰੀ ਭਾਪਣ
 • ਜੱਟਾ ਤੇਰੀ ਜੂਨ ਬੁਰੀ-ਘੁਗਿਆਣਾ


 • ਤਿੰਨ ਕਿਲੋਮੀਟਰ ਤੋਂ ਜਿ਼ਆਦਾ ਦੂਰੀ ਤੱਕ ਨਿਸ਼ਾਨਾ ਲਾਉਣ ਦੇ ਸਮਰੱਥ ਕਿਵੇਂ ਹੈ ਸਨਾਈਪਰ
 • ਵਿਰੋਧ ਦਾ ਅਨੋਖਾ ਤਰੀਕਾ, ਬੁੱਤ ਤੋਂ ਲਿਆ ਬਦਲਾ : ਮਹਿਲਾ ਬੁੱਤ ਦੇ ਮੱਥੇ ਵਿਚ ਕੁਲਹਾੜੀ ਨੂੰ ਚਿਪਕਾਇਆ
 • ਬੰਗਲਾਦੇਸ਼ ਦੀ ਸਾਬਕਾ ਪ੍ਰਧਾਨ ਮੰਤਰੀ ਦੇ ਨਿਕਲੇ ਗ੍ਰਿਫਤਾਰੀ ਵਾਰੰਟ
 • ਕ੍ਰਿਸਮਸ ਦੇ ਮੌਕੇ ਪ੍ਰਾਰਥਨਾ ਸਭਾ ਲਈ ਜਾ ਰਹੇ 20 ਜਾਣਿਆ ਦੀ ਬੱਸ ਹਾਦਸੇ ਵਿਚ ਮੌਤ
 • ਸਟੱਡੀ ਵੀਜ਼ੇ ਤੇ ਕੈਨੇਡਾ ਪਹੁੰਚਦਿਆਂ ਮੌਤ ਨੇ ਆ ਘੇਰਿਆ: ਨੌਜਵਾਨ ਦੀ ਦੂਜੇ ਦਿਨ ਹੀ ਮੌਤ
 • ਫਿਲਮ ਨਿਰਮਾਤਾ ਅਮਨ ਖਟਕੜ ਦਾ ਨਿਊਜ਼ੀਲੈਂਡ ਪੰਜਾਬੀ ਮੀਡੀਆ ਵੱਲੋਂ ਮਾਨ-ਸਨਮਾਨ
 • ਆਪਣੀ ਹੀ ਕਾਰ ਥੱਲੇ ਆ ਕੇ ਜਾਨ ਗਵਾ ਬੈਠੀ ਹਰਪ੍ਰੀਤ ਕੌਰ ਦਾ ਵਲਿੰਗਟਨ ਵਿਖੇ ਹੋਇਆ ਅੰਤਿਮ ਸੰਸਕਾਰ
 • ਕਬੱਡੀ ਖੇਡ ਦਾ ਕੱਦ ਕਰਨਾ ਹੈ ਉੱਚਾ
 • ਸ਼ੰਮੀ ਰਾਣਾ ਨੂੰ ਅਮਰੀਕਾ ਦੇ ਹਾਲ ਆਫ ਫੇਮ ਅਵਾਰਡ 2018 ਲਈ ਨਾਮਜ਼ਦ
 • ਭਾਰਤੀ ਹਾਈ ਕਮਿਸ਼ਨ ਦਾ ਜਾਅਲੀ ਨਾਂਅ ਵਰਤ ਕੇ ਫੋਨ ਕਾਲਾਂ ਰਾਹੀਂ ਪੈਸੇ ਬਟੋਰਨ ਵਾਲਾ ਗਰੋਹ ਸਰਗਰਮ


 • Facebook Activity

  Widgetize!